11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਸਟੇਟ ਕਰਮਚਾਰੀ ਦਲ ਦੀ ਬੈਠਕ

ਅਜੀਤ ਡੈਸਕ 11-06-2026
ਪਟਿਆਲਾ, 10 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਕਰਮਚਾਰੀ ਦਲ ਬਰਾਂਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ. 2 ਨਾਭਾ ਰੋਡ, ਪਟਿਆਲਾ ਵਿਖੇ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਰਾਕੇਸ਼ ਬਾਤਿਸ਼ ਜਨਰਲ ਸਕੱਤਰ ਵਲੋਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁਲਾਜਮਾਂ ਨੂੰ ਡੀ.ਏ. 43 ਫ਼ੀਸਦੀ ਦੇ ਰਹੇ ਹਨ | ਜਦੋਂ ਭਾਰਤ ਸਰਕਾਰ ਵਲੋਂ ਆਪਣੇ ਮੁਲਾਜਮਾਂ ਨੂੰ 58 ਫ਼ੀਸਦੀ ਡੀ.ਏ. ਦਿੱਤਾ ਜਾ ਰਿਹਾ ਹੈ | ਜੋ ਕਿ ਪੰਜਾਬ ਦੇ ਮੁਲਾਜਮਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ਪੰਜਾਬ ਸਰਕਾਰ ਮਿਤੀ 17 ਜੁਲਾਈ 2020 ਦੇ ਨੋਟੀਫ਼ਿਕੇਸ਼ਨ ਨੂੰ ਵਾਪਸ ਲਵੇ ਤੇ ਮੁਲਾਜਮਾਂ ਦੇ ਕੱਟੇ 37 ਭੱਤੇ ਬਹਾਲ ਕਰੇ ਅਤੇ ਪੁਰਾਣੀ ਪੈਨਸ਼ਨ 1 ਜਨਵਰੀ 2024 ਤੋਂ ਬਾਅਦ ਦੇ ਮੁਲਾਜਮਾਂ 'ਤੇ ਲਾਗੂ ਕਰੇ |ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਦਰਜਾ-4 ਮੁਲਾਜਮਾਂ ਜਿਨ੍ਹਾਂ ਨੇ ਵਿਭਾਗੀ ਟੈੱਸਟ ਪਾਸ ਕਰ ਲਿਆ ਹੈ ਉਨ੍ਹਾਂ ਨੂੰ ਦਰਜਾ-3 ਵਿਚ ਤਰੱਕੀਆਂ ਦਿੱਤੀਆਂ ਜਾਂ | ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਅੱਗੇ ਅਪ੍ਰੈਟਸ਼ਿਪ ਕਾਮਿਆਂ 'ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਜਸਵਿੰਦਰ ਪੰਜਾਬੀ, ਜਰਨੈਲ ਸਿੰਘ ਸਮਾਣਾ, ਗੁਰਮੇਲ ਸਿੰਘ ਧਾਲੀਵਾਲ, ਰਘਬੀਰ ਸਿੰਘ, ਮਲਕੀਤ ਸਿੰਘ ਪਜੌਲੀ, ਗੁਰਚਰਨ ਸਿੰਘ, ਤਰਸ ਲਾਲ, ਮਨਪ੍ਰੀਤ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਲਈ ਹਾਈਬਿ੍ਡ ਸਫ਼ਾਈ ਮਾਡਲ ਪੂਰੇ ਰਾਜ 'ਚ ਹੋਵੇਗਾ ਲਾਗੂ- ਹਰਜੋ... ਅਗਲੀ ਖ਼ਬਰ ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।