ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿਚ ਵੱਡਾ ਬਦਲਾਅ ਲਿਆਉਣ ਦੇ ਮੰਤਵ ਨਾਲ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੇ ਹਾਈਬਿ੍ਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ¢ ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ¢ ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਵਾਉਂਦਿਆਂ ਉਹਨਾਂ ਦੱਸਿਆ ਕਿ ਇਹ ਹਾਈਬਿ੍ਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ¢ ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ¢ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਚ ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰਨ ਲਈ ਦਿ੍ੜ ਸੰਕਲਪ ਹੈ¢ ਉਨ੍ਹਾਂ ਕਿਹਾ ਕਿ ਅਗਲੇ ਸੋਮਵਾਰ ਤੋਂ ਬਾਅਦ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ¢ ਸ. ਬੈਂਸ ਮੁਤਾਬਿਕ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ¢ ਦੂਜਾ ਪੜਾ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ 'ਤੇ ਨਿਰਭਰ ਕਰਦਾ ਹੈ¢ ਉਨ੍ਹਾਂ ਕਿਹਾ, 'ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ¢ ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ¢ ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ¢ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਮਨਸ਼ਾ ਜਿਤਾਉਂਦਿਆਂ ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਦੀ ਗੱਲ ਵੀ ਉਹ ਨਾ ਕਹੀ ¢