ਰਾਜਪੁਰਾ, 10 ਜੂਨ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਇਮਾਨਦਾਰ ਅਤੇ ਸੂਝਵਾਨ ਆਗੂ ਇਸਲਾਮ ਅਲੀ 'ਤੇ ਪੰਜਾਬ ਸਰਕਾਰ ਬਹੁਤ ਮਿਹਰਬਾਨ ਹੁੰਦੀ ਦਿਖਾਈ ਦੇ ਰਹੀ ਹੈ ਕਿਉਂਕਿ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਬਣਾਇਆ, ਫੇਰ ਉਸ ਨੰੂ ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਬਲਾਕ ਰਾਜਪੁਰਾ ਦਾ ਪ੍ਰਧਾਨ ਥਾਪਿਆ ਗਿਆ ਸੀ ਅਤੇ ਹੁਣ ਮੁੜ ਤੋਂ ਨਵੇਂ ਸਥਾਪਿਤ ਕੀਤੇ ਗਏ ਮੁਸਲਿਮ ਵਿਕਾਸ ਬੋਰਡ ਪੰਜਾਬ ਦੇ ਵਿਚ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਸਥਾਨਕ ਮੁਸਲਿਮ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਇਸਲਾਮ ਅਲੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹੋਇਆ ਵਿਸ਼ਵਾਸ ਦਿਵਾਇਆ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੰੂ ਪੂਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਨਿਭਾਉਣਗੇ | ਇਸ ਤੋਂ ਇਲਾਵਾ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਈ ਜਾਵੇਗੀ |