09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਾਭਾ 'ਚ ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਅਜੀਤ ਡੈਸਕ 11-06-2026
ਨਾਭਾ, 10 ਜੂਨ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ 'ਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਬੌੜਾਂ ਖ਼ੁਰਦ ਦੇ ਕਈ ਪਰਿਵਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ, ਕਿਉਂ ਜੋ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ | ਧਰਮਸੋਤ ਨੇ ਕਿਹਾ ਕਿ ਪਿਛਲੇ ਕਰੀਬ ਸਾਢੇ ਚਾਰ ਸਾਲ ਤੋਂ ਪੰਜਾਬ ਦੀਆਂ ਬੀਬੀਆਂ ਪੰਜਾਬ ਸਰਕਾਰ ਵਲੋਂ ਦਿੱਤਾ ਜਾਣ ਵਾਲਾ 1 ਹਜ਼ਾਰ ਰੁਪਏ ਤੇ 1500 ਰੁਪਏ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ, ਕਿਉਂ ਜੋ ਪੰਜਾਬ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਬੀਬੀਆਂ ਦੇ ਖਾਤੇ ਵਿਚ 1000 ਦੇ 1500 ਰੁਪਏ ਪਾਏ ਜਾਣਗੇ ਜੋ ਅੱਜ ਤੱਕ ਕਿਸੇ ਵੀ ਬੀਬੀ ਦੇ ਖਾਤੇ ਵਿਚ ਨਹੀਂ ਪਾਏ ਗਏ | ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੇ ਮਾਨ ਸਨਮਾਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਿਕੰਦਰ ਸਿੰਘ, ਲਖਵੀਰ ਸਿੰਘ, ਗਗਨਦੀਪ ਸਿੰਘ ਪਿੰਡ ਬੋੜਾ ਖ਼ੁਰਦ ਆਦਿ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਖ਼ੁਸ਼ ਹੋ ਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਵਿਵੇਕ ਸਿੰਗਲਾ ਸ਼ਹਿਰੀ ਪ੍ਰਧਾਨ ਬਲਾਕ ਕਾਂਗਰਸ ਅਤੇ ਚਰਨਜੀਤ
ਪਿਛਲੀ ਖ਼ਬਰ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਵਲੋਂ ਪੁਰਸਕਾਰਾਂ ਲਈ ਕਿਤਾਬਾਂ ਦੀ ਮੰਗ ਅਗਲੀ ਖ਼ਬਰ ਇਸਲਾਮ ਅਲੀ ਮੁਸਲਿਮ ਵਿਕਾਸ ਬੋਰਡ ਪੰਜਾਬ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।