05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਡਾ. ਦਲਬੀਰ ਸਿੰਘ ਰੰਧਾਵਾ ਨੇ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਕੁਲਵੀਰ ਸਿੰਘ ਧਾਲੀਵਾਲ)-ਭਾਜਪਾ ਦੇ ਸੀਨੀਅਰ ਨੇਤਾ ਅਤੇ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਦਲਬੀਰ ਸਿੰਘ ਰੰਧਾਵਾ ਵਲੋਂ ਅੱਜ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਹਲਕਾ ਦਿਹਾਤੀ ਪਟਿਆਲਾ ਦੇ ਕਈ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ |ਡਾ. ਰੰਧਾਵਾ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਪ੍ਰਕੋਪ, ਬੇਰੁਜ਼ਗਾਰੀ, ਉੱਚ ਸਿੱਖਿਆ ਦੇ ਖੇਤਰ ਵਿਚ ਆ ਰਹੇ ਨਿਘਾਰ, ਪਟਿਆਲਾ ਵਿੱਚ ਉਦਯੋਗਿਕ ਵਿਕਾਸ ਨੂੰ ਯੋਗ ਤਰਜੀਹ ਨਾ ਮਿਲਣ ਅਤੇ ਪੰਜਾਬ ਦੀਆਂ ਖੇਡਾਂ ਨੂੰ ਉੱਚ ਪੱਧਰ 'ਤੇ ਲਿਜਾਣ ਵਰਗੇ ਮਹੱਤਵਪੂਰਨ ਮਸਲਿਆਂ ਵੱਲ ਧਿਆਨ ਦਿਵਾਇਆ | ਢਿੱਲੋਂ ਨੇ ਇਨ੍ਹਾਂ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਉਪਰੰਤ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਡਾ. ਰੰਧਾਵਾ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਲਗਾਤਾਰ ਉਠਾਉਣ ਲਈ ਉਤਸ਼ਾਹਿਤ ਕੀਤਾ | ਇਹ ਮੁਲਾਕਾਤ ਪੰਜਾਬ ਦੇ ਵਿਕਾਸ ਅਤੇ ਲੋਕ-ਭਲਾਈ ਨਾਲ ਜੁੜੇ ਮੁੱਦਿਆਂ 'ਤੇ ਸਾਰਥਕ ਚਰਚਾ ਲਈ ਮਹੱਤਵਪੂਰਨ ਰਹੀ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਜਸਬੀਰ ਸਿੰਘ ਜੱਸੀ ਦਾ ਬਨੂੜ ਪੁਹੰਚਣ 'ਤੇ ਕੀਤਾ ਸਨਮਾਨ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਸਾਧੂ ਸਿੰਘ ਖਲੋਰ ਖ਼ਾਲਸਾ ਕਾਲਜ ਪਟਿਆਲਾ ਦੇ ਮੈਂਬਰ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।