05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਨਪ੍ਰੀਤ ਇਆਲੀ ਦਾ ਵਾਰਸ ਪੰਜਾਬ ਦੇ 'ਚ ਸ਼ਮੂਲੀਅਤ ਦੇ ਫ਼ੈਸਲੇ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਨਿਸ਼ਾਨ ਸਿੰਘ ਸਿੱਧੂ

ਅਜੀਤ ਡੈਸਕ 12-06-2026
ਰਾਜਪੁਰਾ, 11 ਜੂਨ (ਜੀ.ਪੀ. ਸਿੰਘ)-ਪੁਨਰ ਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਮਨਪ੍ਰੀਤ ਸਿੰਘ ਇਆਲੀ ਵੱਲੋਂ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਨਿਸ਼ਾਨ ਸਿੰਘ ਸਿੱਧੂ ਇੰਚਾਰਜ ਹਲਕਾ ਘਨੌਰ ਨੇ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੈ ਅਤੇ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ ਨੇ ਹਮੇਸ਼ਾ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ ਅਤੇ ਵਾਰਸ ਪੰਜਾਬ ਦੇ ਨਾਲ ਜੁੜਨ ਦਾ ਉਨ੍ਹਾਂ ਦਾ ਫ਼ੈਸਲਾ ਸੂਬੇ ਦੇ ਹਿਤਾਂ ਦੀ ਰੱਖਿਆ ਲਈ ਅਹਿਮ ਸਾਬਤ ਹੋ ਸਕਦਾ ਹੈ | ਨਿਸ਼ਾਨ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿਚ ਪੰਜਾਬ ਦੇ ਹੱਕਾਂ ਲਈ ਇੱਕਜੁੱਟ ਹੋ ਕੇ ਆਵਾਜ਼ ਉਠਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਉਸ ਯਤਨ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਦੀ ਤਰੱਕੀ ਅਤੇ ਭਲਾਈ ਲਈ ਹੋਵੇ | ਉਨ੍ਹਾਂ ਆਸ ਪ੍ਰਗਟਾਈ ਕਿ ਮਨਪ੍ਰੀਤ ਸਿੰਘ ਇਆਲੀ ਦੀ ਸ਼ਮੂਲੀਅਤ ਨਾਲ ਵਾਰਸ ਪੰਜਾਬ ਦੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇਗਾ |
ਪਿਛਲੀ ਖ਼ਬਰ ਦਲਿਤ ਬਸਤੀਆਂ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਕਰ ਰਹੀ ਹੈ ਖਿਲਵਾੜ- ਪਰਮਜੀਤ... ਅਗਲੀ ਖ਼ਬਰ ਰਾਜਨੀਤਿਕ ਧਮਾਕਾ, ਸ਼ਾਮਦੂ ਪਿੰਡ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।