04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਦਲਿਤ ਬਸਤੀਆਂ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਕਰ ਰਹੀ ਹੈ ਖਿਲਵਾੜ- ਪਰਮਜੀਤ ਸਿੰਘ ਕੈਂਥ

ਅਜੀਤ ਡੈਸਕ 12-06-2026
ਨਾਭਾ, 11 ਜੂਨ (ਵਰਿੰਦਰ ਵਰਮਾ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਕ ਵਿਸਥਾਰਪੂਰਵਕ ਪੱਤਰ ਭੇਜ ਕੇ ਪਿੰਡ ਦੰਦਰਾਲਾ ਢੀਂਡਸਾ (ਨਾਭਾ) ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਬਸਤੀ ਦੇ ਨੇੜੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਦਾ ਸਖ਼ਤ ਵਿਰੋਧ ਕੀਤਾ ਹੈ | ਕੈਂਥ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਪਾਸੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਦਾਅਵੇ ਕਰਦੀ ਹੈ ਅਤੇ ਦਲਿਤ ਭਲਾਈ ਦੇ ਵੱਡੇ-ਵੱਡੇ ਵਾਅਦੇ ਕਰਦੀ ਹੈ, ਜਦਕਿ ਦੂਜੇ ਪਾਸੇ ਦਲਿਤ ਬਸਤੀਆਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਦੰਦਰਾਲਾ ਢੀਂਡਸਾ ਦੀ ਗ੍ਰਾਮ ਪੰਚਾਇਤ ਵਲੋਂ ਠੇਕੇ ਦੇ ਵਿਰੋਧ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਜਾ ਚੁੱਕਾ ਹੈ ਅਤੇ ਪਿੰਡ ਵਾਸੀ ਪਿਛਲੇ ਕਈ ਦਿਨਾਂ ਤੋਂ ਅਣਮਿਥੇ ਸਮੇਂ ਲਈ ਸ਼ਾਂਤਮਈ ਧਰਨਾ ਦੇ ਰਹੇ ਹਨ | ਪਰਮਜੀਤ ਸਿੰਘ ਕੈਂਥ ਨੇ ਮੰਗ ਕੀਤੀ ਕਿ ਪਿੰਡ ਦੰਦਰਾਲਾ ਢੀਂਡਸਾ ਵਿਖੇ ਦਲਿਤ ਬਸਤੀ ਦੇ ਨੇੜੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਦੀ ਮਨਜ਼ੂਰੀ ਤੁਰੰਤ ਰੱਦ ਕੀਤੀ ਜਾਵੇ, ਭਵਿੱਖ ਵਿਚ ਦਲਿਤ ਬਸਤੀਆਂ, ਸਕੂਲਾਂ, ਧਾਰਮਿਕ ਸਥਾਨਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣ 'ਤੇ ਪਾਬੰਦੀ ਲਗਾਉਣ ਲਈ ਸਪਸ਼ਟ ਨੀਤੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ 'ਤੇ ਦਲਿਤ ਬਸਤੀਆਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਨੀਤੀ ਨੂੰ ਸਵੀਕਾਰ ਨਹੀਂ ਕਰੇਗਾ |
ਪਿਛਲੀ ਖ਼ਬਰ ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਸਰਕਾਰ ਦੀ ਤਾਨਾਸ਼ਾਹੀ-ਚÏਧਰੀ ਨਿਰਮਲ ਭੱਟੀਆਂ ਅਗਲੀ ਖ਼ਬਰ ਮਨਪ੍ਰੀਤ ਇਆਲੀ ਦਾ ਵਾਰਸ ਪੰਜਾਬ ਦੇ 'ਚ ਸ਼ਮੂਲੀਅਤ ਦੇ ਫ਼ੈਸਲੇ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਨਿਸ਼ਾਨ ਸਿੰਘ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।