04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਝੰਡੀ ਦੇ ਕੇ ਨਵੇਂ ਰੂਟ ਲਈ ਬੱਸ ਨੂੰ ਕੀਤਾ ਰਵਾਨਾ

ਅਜੀਤ ਡੈਸਕ 12-06-2026
ਨਾਭਾ, 11 ਜੂਨ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਬੱਸ ਸੇਵਾਵਾਂ ਦੇ ਰੂਟ ਦੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਪਿੰਡ ਹੱਲਾ ਤੋਂ ਵਾਇਆ ਫਤਿਹਪੁਰ, ਕਾਲਸਨਾ, ਮੱਲੇਵਾਲ, ਅਗੌਲ, ਖੋਖ, ਕੋਟਲੀ, ਗੋਬਿੰਦਗੜ੍ਹ ਛੰਨਾਂ, ਭੋਜੋਮਾਜਰੀ ਅਤੇ ਅਲੌਹਰਾਂ ਖੁਰਦ ਤੋਂ ਨਾਭਾ ਸ਼ਹਿਰ ਤੱਕ ਨਵੇਂ ਬੱਸ ਰੂਟ ਦੀ ਸ਼ੁਰੂਆਤ ਕਰਦੇ ਹੋਏ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪਿੰਡ ਗੋਬਿੰਦਗੜ੍ਹ ਛੰਨਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਉਪਰੋਕਤ ਪਿੰਡਾਂ ਦੇ ਲੋਕਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਸੂਬੇ ਦੀ ਆਪ ਸਰਕਾਰ ਦਾ ਧੰਨਵਾਦ ਕੀਤਾ ਗਿਆ | ਉਪਰੰਤ ਗੱਲਬਾਤ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਹ ਰੂਟ ਇਲਾਕੇ ਦੇ ਪਿੰਡਾਂ ਦੇ ਲੋਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਆਵਾਜਾਈ ਨੂੰ ਹੋਰ ਸੁਗਮ ਬਣਾਏਗਾ | ਉਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਾ ਸਾਡੇ ਲਈ ਖੁਸ਼ੀ ਦੀ ਗੱਲ ਹੈ | ਉਨ੍ਹਾਂ ਵਲੋਂ ਇਸ ਲੋਕ-ਹਿਤੈਸ਼ੀ ਫ਼ੈਸਲੇ ਲਈ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਹਲਕੇ ਦੇ ਪਿੰਡਾਂ ਦੇ ਵਾਸੀਆਂ ਵੱਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਯੂਥ ਆਗੂ ਲਾਲੀ ਫਤਿਹਪੁਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਯੂਥ ਆਗੂ ਲਾਡੀ ਖਹਿਰਾ, ਪਰਮਿੰਦਰ ਸਿੰਘ ਭੰਗੂ, ਗੁਰਵਿੰਦਰ ਸਿੰਘ ਖਹਿਰਾ, ਭਰਪੂਰ ਸਿੰਘ ਖੱਟੜਾ, ਹਰਮੇਸ਼ ਸਿੰਘ, ਦਰਬਾਰਾ ਸਿੰਘ, ਸਤਨਾਮ ਸਿੰਘ, ਬਲਵੀਰ ਸਿੰਘ ਆਦਿ ਪਿੰਡਾਂ ਦੇ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਨਟਾਸ ਵਲੋਂ ਇੰਜ. ਮਾਲਵਿੰਦਰ ਸਿੰਘ ਅਤੇ ਡਾ. ਵਿਕਾਸ ਗੋਇਲ ਸਨਮਾਨਿਤ ਅਗਲੀ ਖ਼ਬਰ ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਸਰਕਾਰ ਦੀ ਤਾਨਾਸ਼ਾਹੀ-ਚÏਧਰੀ ਨਿਰਮਲ ਭੱਟੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।