04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਵਲੋਂ ਤਨਖ਼ਾਹ ਜਾਰੀ ਕਰਨ ਦੀ ਮੰਗ

ਅਜੀਤ ਡੈਸਕ 12-06-2026
ਪਟਿਆਲਾ, 11 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿਚ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅਧਿਆਪਕਾਂ ਦੀ ਮਈ 2026 ਮਹੀਨੇ ਦੀ ਤਨਖ਼ਾਹ ਅਜੇ ਤੱਕ ਜਾਰੀ ਨਾ ਹੋਣ ਕਰਕੇ ਸਮੁੱਚੇ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਨਖ਼ਾਹ ਜਾਰੀ ਨਾ ਹੋਣ ਕਾਰਨ ਅਧਿਆਪਕ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਅਧਿਆਪਕਾਂ ਦੀ ਤਨਖ਼ਾਹ ਲਈ ਲੋੜੀਂਦੀ ਰਾਸ਼ੀ ਦਾ ਪ੍ਰਬੰਧ ਕਰਨ ਅਤੇ ਤਨਖ਼ਾਹ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦੀ ਮੰਗ ਕੀਤੀ | ਪੂਟਾ ਦੇ ਸਕੱਤਰ ਡਾ. ਅਵਨੀਤ ਪਾਲ ਸਿੰਘ ਨੇ ਕਿਹਾ ਕਿ ਜੂਨ ਅਤੇ ਜੁਲਾਈ ਦੇ ਮਹੀਨੇ ਦੌਰਾਨ ਉਚੇਰੀ ਸਿੱਖਿਆ ਅਤੇ ਪੇਸ਼ੇਵਰ ਕੋਰਸਾਂ ਵਿਚ ਦਾਖ਼ਲੇ ਅਤੇ ਫ਼ੀਸ ਭਰਨ ਦਾ ਸਿਲਸਿਲਾ ਚਲਦਾ ਹੈ | ਅਜਿਹੇ ਮੌਕੇ ਅਧਿਆਪਕਾਂ ਦੇ ਆਮਦਨ ਦੇ ਇਕੋ-ਇਕ ਜ਼ਰੀਏ ਤਨਖ਼ਾਹ ਦੇ ਜਾਰੀ ਨਾ ਹੋਣ ਕਰਕੇ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਪੂਟਾ ਕਾਰਜਕਾਰਨੀ ਦੇ ਮੈਂਬਰ ਡਾ. ਚਰਨਜੀਤ ਸਿੰਘ, ਡਾ. ਰਾਕੇਸ਼ ਕੁਮਾਰ, ਡਾ. ਗੌਰਵ ਗੁਪਤਾ ਅਤੇ ਡਾ. ਜਗਤਾਰ ਸਿੰਘ ਹੋਰਾਂ ਨੇ ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਦੀ ਜੂਨ ਮਹੀਨੇ ਵਿਚ ਜਾਰੀ ਹੋਣ ਵਾਲੀ ਗਰਾਂਟ ਦੀ ਰਾਸ਼ੀ ਤੁਰੰਤ ਦੇਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਥਾਣਾ ਸਨੌਰ 'ਚ ਪੀਰ ਬਾਬਾ ਚੌਂਕੀ ਵਾਲਾ ਦਾ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਨਟਾਸ ਵਲੋਂ ਇੰਜ. ਮਾਲਵਿੰਦਰ ਸਿੰਘ ਅਤੇ ਡਾ. ਵਿਕਾਸ ਗੋਇਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।