04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਥਾਣਾ ਸਨੌਰ 'ਚ ਪੀਰ ਬਾਬਾ ਚੌਂਕੀ ਵਾਲਾ ਦਾ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 12-06-2026
ਸਨੌਰ, 11 ਜੂਨ (ਮੋਹਣ ਸਿੰਘ ਭੱਟੀ)-ਸਥਾਨਕ ਥਾਣਾ ਸਨੌਰ ਦੇ ਅੰਦਰ ਸਥਿਤ ਪ੍ਰਸਿੱਧ ਪੀਰ ਬਾਬਾ ਚੌਂਕੀ ਵਾਲਾ ਵਿਖੇ ਸਲਾਨਾ ਭੰਡਾਰਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਦੌਰਾਨ ਉਪ ਪੁਲਿਸ ਕਪਤਾਨ (ਡੀ.ਐੱਸ.ਪੀ.) ਦਿਹਾਤੀ ਰਣਬੀਰ ਸਿੰਘ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਪਹੁੰਚੇ | ਉਨ੍ਹਾਂ ਨੇ ਪੀਰ ਬਾਬਾ ਦੀ ਦਰਗਾਹ 'ਤੇ ਰਵਾਇਤੀ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਤੇ ਦਰਗਾਹ ਦੀ ਸਲਾਨਾ ਪੂਜਾ ਅਰਚਨਾ ਵਿੱਚ ਸਰਗਰਮੀ ਨਾਲ ਭਾਗ ਲਿਆ | ਇਸ ਮੌਕੇ ਸ਼ਰਧਾਲੂਆਂ ਨਾਲ ਪੰਗਤ 'ਚ ਬੈਠ ਕੇ ਲੰਗਰ ਛਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਦਿਹਾਤੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਸੁਨੇਹਾ ਦਿੱਤਾ ਕਿ ਸੰਸਾਰ ਦੇ ਸਾਰੇ ਹੀ ਧਰਮ ਮਾਨਵਤਾ ਦੀ ਨਿਸ਼ਕਾਮ ਸੇਵਾ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੇ ਹਨ, ਜਿਸ 'ਤੇ ਸਾਨੂੰ ਸਭ ਨੂੰ ਚੱਲਣਾ ਚਾਹੀਦਾ ਹੈ | ਇਸ ਮੁਬਾਰਕ ਮੌਕੇ ਥਾਣਾ ਸਨੌਰ ਦੇ ਸਮੂਹ ਸਟਾਫ਼ ਤੋਂ ਇਲਾਵਾ ਰੀਡਰ ਗੁਰਬਖਸ਼ ਸਿੰਘ, ਏ.ਐੱਸ.ਆਈ. ਪਰਮਜੀਤ ਸਿੰਘ, ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਏ.ਐੱਸ.ਆਈ. ਸਤਿੰਦਰਪਾਲ ਸਿੰਘ ਅਤੇ ਹੋਰ ਸਮੂਹ ਸਟਾਫ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ, ਜਿਨ੍ਹਾਂ ਨੇ ਆਈਆਂ ਹੋਈਆਂ ਸੰਗਤਾਂ ਦੀ ਸੇਵਾ ਕੀਤੀ |
ਪਿਛਲੀ ਖ਼ਬਰ ਮਿਸਲ ਸਤਲੁਜ ਵਲੋਂ ਚੜ੍ਹਦੀ ਕਲਾ ਰੈਲੀ 13 ਨੂੰ -ਮਨਜੀਤ ਸਿੰਘ ਚਾਹਲ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਵਲੋਂ ਤਨਖ਼ਾਹ ਜਾਰੀ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।