03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ 'ਮੇਰੀ ਰਸੋਈ' ਸਕੀਮ ਦੀ ਜਾਂਚ ਲਈ ਨਾਭਾ ਪਹੁੰਚੇ

ਅਜੀਤ ਡੈਸਕ 12-06-2026
ਨਾਭਾ, 11 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ Tਮੇਰੀ ਰਸੋਈU ਸਕੀਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਹਿੱਤ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਨਾਭਾ ਦੇ ਫੂਡ ਸਪਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਮੌਕੇ 'ਤੇ ਚੈਕਿੰਗ ਵੀ ਕੀਤੀ | ਦੌਰੇ ਦੌਰਾਨ ਸੇਖੋਂ ਨੇ ਦਫ਼ਤਰ ਦੇ ਰਿਕਾਰਡ, ਅਨਾਜ ਦੇ ਸਟਾਕ ਅਤੇ ਰਾਸ਼ਨ ਵੰਡ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨਾਲ ਵਿਸਥਾਰ 'ਚ ਗੱਲਬਾਤ ਕੀਤੀ | ਉਨ੍ਹਾਂ ਨੇ ਕਿਹਾ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚੇ ਅਤੇ ਕਿਸੇ ਵੀ ਹੱਕਦਾਰ ਨੂੰ ਕੋਈ ਦਿੱਕਤ ਨਾ ਆਵੇ | ਇਸ ਮੌਕੇ ਉਨ੍ਹਾਂ ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੀ ਚੈਕਿੰਗ ਕੀਤੀ ਗਈ | ਸੇਖੋਂ ਨੇ ਜ਼ੋਰ ਦੇ ਕੇ ਕਿਹਾ ਕਿ ਅਨਾਜ ਅਤੇ ਰਾਸ਼ਨ ਕਿੱਟਾਂ ਦੀ ਵੰਡ ਸਮੇਂ ਸਿਰ ਅਤੇ ਪੂਰੀ ਪਾਰਦਰਸ਼ਤਾ ਨਾਲ ਹੋਣੀ ਚਾਹੀਦੀ ਹੈ | ਉਨ੍ਹਾਂ ਸਟੋਰ ਕੀਤਾ ਗਿਆ ਰਾਸ਼ਨ ਵੀ ਚੈਕ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਅਨਾਜ ਸੁਰੱਖਿਅਤ ਢੰਗ ਨਾਲ ਸੰਭਾਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਨਾਲ ਖਰਾਬ ਨਹੀਂ ਹੋ ਰਿਹਾ | ਉਨ੍ਹਾਂ ਨੇ ਕਿਹਾ ਕਿ ਗਰੀਬ ਅਤੇ ਲੋੜਵੰਦ ਵਰਗ ਲਈ ਮੁਹੱਈਆ ਕਰਵਾਇਆ ਜਾ ਰਿਹਾ ਰਾਸ਼ਨ ਉੱਚ ਗੁਣਵੱਤਾ ਦਾ ਹੋਣਾ ਲਾਜ਼ਮੀ ਹੈ |
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਹੱਕਦਾਰ ਤੱਕ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪਹੁੰਚੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਨਿਪਟਾਇਆ ਜਾਵੇ ਅਤੇ ਲੋਕਾਂ ਨਾਲ ਸਹਿਯੋਗੀ ਰਵੱਈਆ ਅਪਣਾਇਆ ਜਾਵੇ | ਇਸ ਮੌਕੇ ਨਾਭਾ ਦੇ ਉਪ ਮੰਡਲ ਮੈਜਿਸਟ੍ਰੇਟ ਏਪੀ ਸਿੰਘ ਸੋਮਲ, ਫੂਡ ਸਪਲਾਈ ਦੇ ਅਧਿਕਾਰੀ ਰਵਿੰਦਰ ਕੌਰ, ਏ.ਐੱਫ.ਐਸ.ਓ. ਪੰਕਜ ਠਾਕੁਰ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ਼ਹਿਰ ਵਾਸੀਆਂ ਮੁਤਾਬਿਕ ਹੋਵੇਗਾ ਸ਼ਹਿਰ ਦਾ ਵਿਕਾਸ-ਵਿਧਾਇਕ ਕੋਹਲੀ ਅਗਲੀ ਖ਼ਬਰ ਸਪੱਸ਼ਟੀਕਰਨ ਮੰਗਣ ਸੰਬੰਧੀ ਸ਼ੋਕਾਜ਼ ਨੋਟਿਸਾਂ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।