28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤੇਜਿੰਦਰ ਸਿੰਘ ਤੇਜੀ ਦੀ ਅਗਵਾਈ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੀਆ ਮੀਟਿੰਗਾਂ ਦਾ ਸਿਲਸਿਲਾ ਜਾਰੀ

ਅਜੀਤ ਡੈਸਕ 13-06-2026
ਨਾਭਾ, 12 ਜੂਨ (ਵਰਿੰਦਰ ਵਰਮਾ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਸਰਗਰਮ ਮੈਂਬਰ ਤੇਜਿੰਦਰ ਸਿੰਘ ਤੇਜੀ ਪ੍ਰਧਾਨ ਮਿਲਕ ਫੂਡ ਫ਼ੈਕਟਰੀ ਵਰਕਰ ਯੂਨੀਅਨ ਨਾਭਾ ਦੀ ਅਗਵਾਈ 'ਚ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਹਲਕਾ ਨਾਭਾ ਤੋਂ ਇਲਾਵਾ ਦਿਹਾਤੀ ਪਟਿਆਲਾ ਵਿਖੇ ਕ੍ਰਮਵਾਰ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ¢ ਜਿਸ ਤਹਿਤ ਹਲਕਾ ਦਿਹਾਤੀ ਪਟਿਆਲਾ ਦੇ ਪਿੰਡ ਕਨਸੂਹਾ ਤੇ ਹਲਕਾ ਨਾਭਾ ਦੇ ਪਿੰਡ ਲੋਪੇ, ਭੋੜੇ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ¢ ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਾਰਿਸ ਪੰਜਾਬ ਦੇ ਸੂਬਾ ਮਹਿਲਾ ਪ੍ਰਧਾਨ ਬੀਬੀ ਰਾਜਵੰਤ ਕੌਰ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰÏਲੀ ਅਤੇ ਗੁਰਪ੍ਰੀਤ ਸਿੰਘ ਬਾਰਨ ਵਲੋ ਸ਼ਿਰਕਤ ਕਰਦਿਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ¢ ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਸਾਨੂੰ ਪੰਜਾਬ ਪੰਜਾਬੀਅਤ ਨੂੰ ਬਚਾਉਣ ਲਈ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਕੇ ਵਾਰਿਸ ਪੰਜਾਬ ਜਥੇਬੰਦੀ ਨਾਲ ਜੁੜੀਏ, ਇੱਕ ਚੰਗਾ ਸਾਫ਼ ਸੁਥਰਾ ਤੇ ਨਰੋਆ ਸਮਾਜ ਸਿਰਜੀਏ ਅਤੇ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਤ ਕਰੀਏ¢ ਇਸ ਮੌਕੇ ਤੇਜਿੰਦਰ ਸਿੰਘ ਤੇਜੀ ਨੇ ਮੀਟਿੰਗ 'ਚ ਸ਼ਾਮਿਲ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਵਾਰਿਸ ਪੰਜਾਬ ਜਥੇਬੰਦੀ ਵਿਚ ਸਾਮਲ ਹੋਣ ਤੇ ਵਧਾਈਆ ਦਿੰਦਿਆ ਕਿਹਾ ਕਿ ਇਆਲੀ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਲੋਕ ਵੱਡੇ ਪੱਧਰ 'ਤੇ ਜੁੜ ਰਹੇ ਹਨ ਅਤੇ ਪਾਰਟੀ ਹੋਰ ਉੱਭਰ ਕੇ ਸਾਹਮਣੇ ਆਵੇਗੀ, ਇਸ ਦੇ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ¢
ਪਿਛਲੀ ਖ਼ਬਰ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ 'ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ ਅਗਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੀ. ਡੀ. ਪੀ. ਓ. ਦਫ਼ਤਰ ਦੇ ਗੇਟ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।