28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਤਿਆਰ ਹੋਵੇ-ਪ੍ਰੋ. ਬਡੂੰਗਰ

ਅਜੀਤ ਡੈਸਕ 13-06-2026
ਪਟਿਆਲਾ, 12 ਜੂਨ (ਅ.ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਸਰਕਾਰ ਵਲੋਂ ਸਕੂਲਾਂ ਵਿਚ ਸਿੱਖ ਗੁਰੂਆਂ ਦਾ ਇਤਿਹਾਸ ਪੜ੍ਹਾਏ ਜਾਣ ਦੀ ਸ਼ਲਾਘਾ ਕੀਤੀ ਹੈ, ਉੱਥੇ ਹੀ ਮੰਗ ਕੀਤੀ ਹੈ ਕਿ ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਹਰਿਆਣਾ ਸਰਕਾਰ ਨੂੰ ਬਣਾਉਣਾ ਚਾਹੀਦਾ ਹੈ | ਪ੍ਰੋ. ਬਡੂੰਗਰ ਨੇ ਕਿਹਾ ਕਿ ਅਕਸਰ ਹੀ ਵੇਖਣ ਵਿਚ ਆਇਆ ਕਿ ਸੀ.ਬੀ.ਐਸ.ਈ. ਸਿਲੇਬਸਾਂ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਅਤੇ ਤੋੜ ਮਰੋੜ ਕੇ ਪੇਸ਼ ਕੀਤਾ ਜਾਂਦਾ ਰਿਹਾ, ਜਿਸ ਕਾਰਨ ਕਈ ਤਰ੍ਹਾਂ ਦੇ ਵਿਵਾਦ ਪੈਦਾ ਹੁੰਦੇ ਆਏ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਅਜੋਕੀ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਵਾਕਫ਼ ਕਰਵਾਉਣ ਲਈ ਇਹ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਸਹੀ ਜਾਣਕਾਰੀ ਪਹੁੰਚਾਈ ਜਾ ਸਕੇ | ਪ੍ਰੋ. ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਜੇ ਹਰਿਆਣਾ ਸਰਕਾਰ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਹਰਿਆਣਾ ਦੇ ਸਕੂਲਾਂ ਵਿਚ ਲਾਗੂ ਕਰਨ ਜਾ ਰਹੀ ਹੈ ਤਾਂ ਇਹ ਉਪਰਾਲਾ ਵੀ ਕੀਤਾ ਜਾਵੇ ਕਿ ਸਿੱਖ ਮਾਹਿਰਾਂ ਅਤੇ ਸਿੱਖ ਬੁੱਧੀਜੀਵੀ ਪੈਨਲ ਤਿਆਰ ਕਰਕੇ ਅਜਿਹਾ ਖਰੜਾ ਵੀ ਤਿਆਰ ਕਰਵਾਏ ਤਾਂ ਕਿ ਸਕੂਲੀ ਬੱਚਿਆਂ ਨੂੰ ਸਿੱਖ ਕੌਮ ਅੰਦਰਲੀਆਂ ਇਤਿਹਾਸ ਨਾਲ ਜੁੜੀਆਂ ਘਟਨਾਵਾਂ, ਜੰਗਾਂ ਅਤੇ ਗੁਰੂਆਂ ਦੇ ਫ਼ਲਸਫ਼ੇ ਨਾਲ ਅਸਲ ਅਰਥਾਂ ਵਿਚ ਜੋੜਿਆ ਜਾ ਸਕੇ | ਸਾਬਕਾ ਪ੍ਰਧਾਨ ਨੇ ਕਿਹਾ ਕਿ ਦੇਸ਼ ਭਰ ਦੇ ਸਕੂਲਾਂ 'ਚ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਨਾਲ ਜੋੜਨਾ ਸਮੇਂ ਦੀ ਵੱਡੀ ਮੰਗ ਹੈ |
ਪਿਛਲੀ ਖ਼ਬਰ ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸੰਬੰਧੀ ਸਿਖਲਾਈ ਸ਼ੁਰੂ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 24 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਸਾਹਮਣੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।