28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਤੇਜਬੀਰ ਸਿੰਘ ਖਾਂਗ ਵਲੋਂ ਸਨਮਾਨ

ਅਜੀਤ ਡੈਸਕ 13-06-2026
ਪਾਤੜਾਂ, 12 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨਜ਼ਦੀਕੀ ਰਿਸ਼ਤੇਦਾਰ ਤੇਜਬੀਰ ਸਿੰਘ ਖਾਂਗ ਅਤੇ ਲਵਜਿੰਦਰ ਸਿੰਘ ਖਾਂਗ (ਕਲੇਰ) ਵਲੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇਜਬੀਰ ਸਿੰਘ ਖਾਂਗ ਨੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰਮੀਤ ਸਿੰਘ ਪਠਾਣਮਾਜਰਾ ਨਾਲ ਮੁਲਾਕਾਤ ਕਰਕੇ ਆਏ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕਾ ਸਨੌਰ ਅੰਦਰ ਵਿਕਾਸ ਕਾਰਜ ਅਤੇ ਲੋਕਾਂ ਦੇ ਕੰਮ ਕਰਵਾਏ ਹਨ ਇਸ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ ਹੈ | ਇਸ ਮੌਕੇ ਇੱਥੇ ਲਵਜਿੰਦਰ ਸਿੰਘ ਖਾਂਗ ਕਲੇਰ, ਸੋਨੀ ਠੇਕੇਦਾਰ, ਜਤਿੰਦਰ ਸਿੰਘ ਹਨੀ ਸਿੱਧੂ, ਸੋਨੀ ਪੰਨੂ, ਗੱਗੀ ਸੰਧੂ, ਅਮਰਿੰਦਰ ਸਿੰਘ ਵੜੈਚ, ਜਤਿੰਦਰ ਸਿੰਘ ਵੜੈਚ, ਹਰਦੀਪ ਸਿੰਘ ਵੜੈਚ, ਸੁਰਜੀਤ ਸਿੰਘ ਵੜੈਚ, ਨਿਸ਼ਾਨ ਸਿੰਘ ਮਨੇਸ਼, ਕਾਲਾ ਸਿੰਘ ਮਨੇਸ, ਰਸ਼ਪਾਲ ਸਿੰਘ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਜਨਗਣਨਾ 2027 ਦੇ ਪਹਿਲੇ ਪੜਾਅ ਦÏਰਾਨ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀ ਸਨਮਾਨਿਤ ਅਗਲੀ ਖ਼ਬਰ ਪਹਿਲੀ ਵਿਸ਼ਵ ਯੋਗਾਸਨ ਖੇਡ ਚੈਂਪੀਅਨਸ਼ਿਪ 'ਚ ਭਾਰਤ ਦਾ ਇਤਿਹਾਸਕ ਪ੍ਰਦਰਸ਼ਨ, 114 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।