28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੀਵਰੇਜ ਓਵਰਫ਼ਲੋ ਕਾਰਨ ਲੋਕਾਂ ਦਾ ਜੀਣਾ ਦੁੱਭਰ, ਪ੍ਰਸ਼ਾਸਨ ਜਲਦ ਹੱਲ ਕਰੇ-ਨਿਰਮਲ ਭੱਟੀਆ

ਅਜੀਤ ਡੈਸਕ 13-06-2026
ਸਨੌਰ, 12 ਜੂਨ (ਸੋਖਲ)-ਨਗਰ ਕੌਂਸਲ ਸਨੌਰ ਤੋਂ ਕੁਝ ਹੀ ਦੂਰੀ 'ਤੇ ਸੀਵਰੇਜ ਦੇ ਲਗਾਤਾਰ ਓਵਰਫ਼ਲੋ ਹੋਣ ਕਾਰਨ ਇਲਾਕੇ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕਾਂ 'ਤੇ ਗੰਦਾ ਪਾਣੀ ਖੜ੍ਹਾ ਹੋਣ ਨਾਲ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਬਦਬੂ ਅਤੇ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ | ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਚੌਧਰੀ ਨਿਰਮਲ ਸਿੰਘ ਭੱਟੀਆ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ | ਉਨ੍ਹਾਂ ਇਸ ਸਮੱਸਿਆ ਨਾਲ ਜੂਝ ਰਹੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ | ਨੇੜਲੇ ਵਸਨੀਕ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਘਰਾਂ ਦੇ ਬਾਹਰ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਹੋਰ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਆ ਰਹੀਆਂ ਹਨ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਉਹ ਸਮੇਂ ਸਿਰ ਸਾਰੇ ਟੈਕਸ ਅਦਾ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ | ਅਖ਼ੀਰ 'ਚ ਚੌਧਰੀ ਨਿਰਮਲ ਸਿੰਘ ਭੱਟੀਆ ਨੇ ਕਿਹਾ ਕਿ ਸੀਵਰੇਜ ਓਵਰਫ਼ਲੋ ਦੀ ਸਮੱਸਿਆ ਕਾਰਨ ਲੋਕਾਂ ਦਾ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਜਦੋਂ ਲੋਕ ਨਿਯਮਤ ਤੌਰ 'ਤੇ ਟੈਕਸ ਅਦਾ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਵੀ ਮਿਲਣੀਆਂ ਚਾਹੀਦੀਆਂ ਹਨ | ਭੱਟੀਆ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾ ਕੇ ਸੀਵਰੇਜ ਸਮੱਸਿਆ ਦਾ ਪੱਕਾ ਅਤੇ ਸਥਾਈ ਹੱਲ ਕੀਤਾ ਜਾਵੇ | ਇਸ ਮੌਕੇ ਕੁਲਦੀਪ ਸਿੰਘ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ, ਸੁਰਜੀਤ ਸਿੰਘ, ਗੁਰਮੀਤ ਬਾਵਾ ਤੇ ਹੋਰ |
ਪਿਛਲੀ ਖ਼ਬਰ ਕੌਂਸਲਰ ਕੋਮਲ ਮਹੰਤ ਨੇ ਪੀੜਤ ਪਰਿਵਾਰ ਨੂੰ ਦਿੱਤੀ ਆਰਥਿਕ ਸਹਾਇਤਾ ਅਗਲੀ ਖ਼ਬਰ ਜਨਗਣਨਾ 2027 ਦੇ ਪਹਿਲੇ ਪੜਾਅ ਦÏਰਾਨ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।