30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਨਵੇਂ ਬਣੇ ਮੈਂਬਰ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 14-06-2026
ਫ਼ਤਹਿਗੜ੍ਹ ਸਾਹਿਬ, 13 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਐਜੂਕੇਸ਼ਨ ਟਰੱਸਟ ਦਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਟਰੱਸਟ ਮੈਂਬਰ ਨਿਯੁਕਤ ਹੋਣ 'ਤੇ ਗੁਰਿੰਦਰਪਾਲ ਸਿੰਘ ਮੰਡਲਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਪਤਵੰਤਿਆਂ ਨੇ ਜਥੇਦਾਰ ਮਕਾਰੋਂਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਸੂਝ-ਬੂਝ ਅਤੇ ਤਜਰਬੇ ਨਾਲ ਟਰੱਸਟ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣਗੇ | ਇਸ ਮੌਕੇ ਜਥੇਦਾਰ ਮਕਾਰੋਂਪੁਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਪਿੰਡ ਮਸੀਂਗਣ ਦਾ ਸਾਲਾਨਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਤੋਂ ਮਨੀਕਰਨ ਘੁੰਮਣ ਗਏ ਪਰਿਵਾਰ ਦੀ ਗੱਡੀ ਖੱਡ 'ਚ ਡਿੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।