31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਨਰੇਗਾ ਕਰਮਚਾਰੀ ਯੂਨੀਅਨ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਮੰਗਾਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸÏਾਪਦੇ ਹੋਏ ਬਲਾਕ ਦੇ ਮਨਰੇਗਾ ਸੈਕਟਰੀ¢ ਤਸਵੀਰ : ਜਗਨਾਰ ਸਿੰਘ ਦੁਲੱਦੀ <br/> 14-06-2026
ਨਾਭਾ, 13 ਜੂਨ (ਜਗਨਾਰ ਸਿੰਘ ਦੁਲੱਦੀ)-ਸਥਾਨਕ ਬੀ.ਡੀ.ਪੀ.ਓ. ਦਫਤਰ ਵਿਖੇ ਬਲਾਕ ਵਿਚ ਪਿਛਲੇ ਕਈ ਸਾਲਾਂ ਤੋਂ ਮਨਰੇਗਾ ਸੈਕਟਰੀ ਵਜੋਂ ਕੰਮ ਕਰਦੇ ਕਰਮਚਾਰੀਆਂ ਵਲੋਂ ਆਪਣੀਆਂ ਅਹਿਮ ਮੰਗਾਂ ਅਤੇ ਆਪਣੀਆਂ ਸੇਵਾਵਾਂ ਨੂੰ ਪੱਕੀਆਂ ਕਰਨ ਲਈ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਆਪਣਾ ਮੰਗ ਪੱਤਰ ਸੌਂਪਿਆ ਗਿਆ¢ ਮਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਫੀਲਡ ਵਿਚ ਕੰਮ ਕਰਦੇ ਆ ਰਹੇ ਹਨ ਅਤੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਨਰੇਗਾ ਮੁਲਾਜ਼ਮਾਂ ਦੇ ਤੌਰ 'ਤੇ ਨਰੇਗਾ ਦੇ ਲੇਖੇ ਵਿਚ ਲਾ ਚੁੱਕੇ ਹਨ, ਜਿਸ ਕਰਕੇ ਉਹ ਹੁਣ ਕਿਸੇ ਹੋਰ ਵਿਭਾਗ ਵਿਚ ਆਪਣੀ ਨੌਕਰੀ ਲਈ ਅਪਲਾਈ ਕਰਨ ਦੇ ਯੋਗ ਨਹੀਂ ਰਹੇ ਹਨ¢ ਸਮੂਹ ਮਨਰੇਗਾ ਸੈਕਟਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਵੇਂ ਪੰਚਾਇਤ ਸਕੱਤਰਾਂ ਨੂੰ ਮਰਜ ਕੀਤਾ ਗਿਆ ਹੈ, ਉਸੇ ਸੰਦਰਭ ਵਿਚ ਜਾਰੀ ਗਜਟ ਵਿਚ ਦਰਜ ਪੰਚਾਇਤੀ ਰਾਜ ਐਕਟ ਦੇ ਨਿਯਮਾਂ ਦੀ ਰੋਸ਼ਨੀ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ਤੇ ਪੰਚਾਇਤ ਸਕੱਤਰਾਂ ਦੀਆਂ ਖਾਲੀ ਅਸਾਮੀਆਂ ਅਤੇ ਦਫਤਰੀ ਤੇ ਤਕਨੀਕੀ ਅਮਲੇ ਨੂੰ ਵੀ ਖਾਲੀ ਪਈਆਂ ਅਸਾਮੀਆਂ 'ਤੇ ਮਰਜ ਕੀਤਾ ਜਾਵੇ¢ ਮਨਰੇਗਾ ਕਰਮਚਾਰੀਆਂ ਦਾ ਮੰਗ ਪੱਤਰ ਲੈਣ ਉਪਰੰਤ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਉਨ੍ਹਾਂ ਵਲੋਂ ਇਹ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸÏਾਦ ਨੂੰ ਭੇਜਿਆ ਜਾਵੇਗਾ, ਤਾਂ ਜੋ ਇਨ੍ਹਾਂ ਮੁਲਾਜ਼ਮਾਂ ਨੂੰ ਇਨਸਾਫ ਮਿਲ ਸਕੇ¢
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀਆਂ ਤਿਆਰੀਆਂ ਜਾਰੀ ਅਗਲੀ ਖ਼ਬਰ ਨੈਣ ਕਲਾਂ ਦੀ ਤਰੱਕੀ ਲਈ ਅੜਿੱਕਾ ਬਣਿਆ ਕੱਚਾ ਰਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।