31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹਲਕਾ ਇੰਚਾਰਜ ਰਣਜੋਧ ਹਡਾਣਾ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਾਲੇ 7 ਆਟੋਆਂ ਨੂੰ ਹਰੀ ਝੰਡੀ

ਦੇਵੀਗੜ੍ਹ ਤੋਂ ਸ਼ਿਕਾਇਤ ਬਾਕਸ ਵਾਲੇ ਆਟੋਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ | ਅਜੀਤ ਤਸਵੀਰ <br/> 14-06-2026
ਦੇਵੀਗੜ੍ਹ, 13 ਜੂਨ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਨੂੰ ਹਲਕਾ ਸਨੌਰ ਵਿਚ ਹੋਰ ਤੇਜ਼ ਕਰਦਿਆਂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਇਕ ਨਵੀਂ ਤੇ ਵਿਲੱਖਣ ਸ਼ੁਰੂਆਤ ਕੀਤੀ ਗਈ | ਹਡਾਣਾ ਨੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾਗਰੂਕਤਾ ਫੈਲਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਵਿਸ਼ੇਸ਼ ਬੈਨਰਾਂ ਨਾਲ ਲੈਸ 7 ਆਟੋ-ਰਿਕਸ਼ਿਆਂ ਨੂੰ ਦੇਵੀਗੜ੍ਹ ਅਨਾਜ ਮੰਡੀ ਵਿਖੇ ਆਪ ਦੇ ਮੁੱਖ ਦਫ਼ਤਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਆਟੋ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਬਾਜ਼ਾਰਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ |
ਇਸ ਮੌਕੇ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਇਕ ਸਾਲ ਵਿਚ 60,632 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 90,000 ਤੋਂ ਵੱਧ ਵਿਅਕਤੀਆਂ ਨੇ ਨਸ਼ਾ ਛੱਡਣ ਲਈ ਆਪਣਾ ਇਲਾਜ ਸ਼ੁਰੂ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਇਸ ਲੜਾਈ ਵਿੱਚ ਆਮ ਲੋਕਾਂ ਦਾ ਸਾਥ ਲੈਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਹ ਆਟੋ ਜਿੱਥੇ ਵੀ ਜਾਣਗੇ, ਉੱਥੇ ਲੋਕਾਂ ਨੂੰ ਜਾਗਰੂਕ ਕਰਨਗੇ | ਸ. ਹਡਾਣਾ ਨੇ ਦੱਸਿਆ ਕਿ ਇਨ੍ਹਾਂ ਆਟੋਆਂ ਦੇ ਪਿੱਛੇ ਵਿਸ਼ੇਸ਼ ਬੈਨਰ ਲਗਾਏ ਗਏ ਹਨ, ਜਿਨ੍ਹਾਂ 'ਤੇ ਆਪਣੀ ਸ਼ਿਕਾਇਤ ਬਕਸੇ ਵਿਚ ਪਾਓ ਜੀ ਲਿਖਿਆ ਹੋਇਆ ਹੈ | ਪਿੰਡਾਂ ਵਿਚ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ, ਤਾਂ ਲੋਕ ਬਿਨਾਂ ਕਿਸੇ ਡਰ ਦੇ ਉਸ ਦੀ ਜਾਣਕਾਰੀ ਲਿਖਤੀ ਰੂਪ ਵਿਚ ਇਸ ਬਕਸੇ ਵਿਚ ਪਾ ਸਕਦੇ ਹਨ | ਇਸ ਤੋਂ ਇਲਾਵਾ ਮੁੱਖ ਮੰਤਰੀ ਨਾਲ ਸਿੱਧਾ ਜੁੜਨ ਅਤੇ ਸਿੱਧੀ ਸ਼ਿਕਾਇਤ ਪਹੁੰਚਾਉਣ ਲਈ ਵਿਸ਼ੇਸ਼ ਨੰਬਰ 98991-00002 ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਮਿਸਕਾਲ ਕਰਕੇ ਲੋਕ ਆਪਣੀ ਗੱਲ ਸਰਕਾਰ ਤੱਕ ਪਹੁੰਚਾ ਸਕਦੇ ਹਨ | ਸ਼ਿਕਾਇਤ ਕਰਨ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਲਕਾ ਸਨੌਰ ਦਾ ਇਕ-ਇਕ ਪਿੰਡ ਨਸ਼ਾ-ਮੁਕਤ ਨਹੀਂ ਹੋ ਜਾਂਦਾ | ਇਸ ਮੌਕੇ ਆਟੋ ਚਾਲਕਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਨੇਕ ਕਾਰਜ ਵਿਚ ਆਪਣਾ ਪੂਰਾ ਯੋਗਦਾਨ ਪਾਉਣ ਦਾ ਪ੍ਰਣ ਲਿਆ | ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ, ਰਾਮਇੰਦਰ ਸਿੰਘ ਜਮਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਾਜਬੰਸ ਸਿੰਘ 'ਆਪ' ਆਗੂ, ਡਾ. ਹਰਨੇਕ ਸਿੰਘ 'ਆਪ' ਆਗੂ, ਗੁਰਮੀਤ ਅਸਰਪੁਰ ਨਸ਼ਾ ਮੁਕਤੀ ਮੋਰਚਾ ਕੋਆਰਡੀਨੇਟਰ, ਰਾਜਾ ਧੰਜੂ ਸਰਪੰਚ, ਬੰਟੀ ਬਿੰਜਲ ਬਲਾਕ ਪ੍ਰਧਾਨ ਤੋਂ ਇਲਾਵਾ 'ਆਪ' ਦੇ ਸੀਨੀਅਰ ਆਗੂ, ਸਥਾਨਕ ਚੇਅਰਮੈਨ, ਵਾਈਸ ਚੇਅਰਮੈਨ ਸਰਪੰਚ, ਪੰਚ ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਭਾਰੀ ਗਿਣਤੀ ਵਿਚ ਹਲਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਜਗਦੰਬੇ ਹਸਪਤਾਲ ਪਾਤੜਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ ਅਗਲੀ ਖ਼ਬਰ ਧੁੱਪ 'ਚ ਬੇਜ਼ੁਬਾਨ ਪਸ਼ੂ-ਪੰਛੀਆਂ ਲਈ ਪਾਣੀ ਰੱਖਣਾ ਇਨਸਾਨੀਅਤ ਦੀ ਪਛਾਣ- ਐੱਸ.ਡੀ.ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।