31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਟਰੇਡ ਕਮਿਸ਼ਨ ਪਟਿਆਲਾ ਦੇ ਹਰ ਵਪਾਰੀ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ-ਐਡਵੋਕੇਟ ਵਿਨੋਦ ਕੁਮਾਰ ਸਿੰਗਲਾ

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵਲੋਂ ਵਪਾਰੀਆਂ ਨਾਲ ਕੀਤੀ ਮੀਟਿੰਗ ਦਾ ਦਿ੍ਸ਼ | ਅਜੀਤ ਤਸਵੀਰ <br/> 14-06-2026
ਪਟਿਆਲਾ, 13 ਜੂਨ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵਲੋਂ ਵਪਾਰੀਆਂ ਨਾਲ ਮੀਟਿੰਗ ਹਲਕਾ ਪਟਿਆਲਾ ਸ਼ਹਿਰੀ ਦੇ ਪੁਰਾਣੀ ਕੋਤਵਾਲੀ ਬਾਜ਼ਾਰ 'ਚ ਕੀਤੀ ਗਈ | ਇਸ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਕੁਝ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ ਅਤੇ ਕੁਝ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਲਈ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ | ਇਸ ਮੀਟਿੰਗ 'ਚ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ, ਹਲਕਾ ਪਟਿਆਲਾ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ, ਹਲਕਾ ਪਟਿਆਲਾ ਦੇ ਕਮਿਸ਼ਨ ਦੇ ਮੈਂਬਰ ਨਿਰਮਲ ਝੰਨੇੜੀ, ਰਜਤ ਗੋਇਲ, ਰਜਤ ਜਿੰਦਲ, ਅਦਿੱਤਿਆ ਕੁਮਾਰ, ਨਰੇਸ਼ ਵਰਮਾ, ਇਸਟਪਾਲ ਸਿੰਘ, ਪ੍ਰੀਤ ਅਵਲ ਅਭਿਸ਼ੇਕ ਸਾਹਨੀ , ਸੰਨੀ, ਜੀ.ਐੱਸ.ਟੀ. ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ 'ਚ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਵਪਾਰੀਆਂ ਨੂੰ ਇਹ ਵਿਸ਼ਵਾਸ ਦਿਵਾਉਂਦਾ ਹੈ ਕਿ ਟਰੇਡ ਕਮਿਸ਼ਨ ਦੀ ਟੀਮ ਵਪਾਰੀਆਂ ਨਾਲ ਹਰ ਸਮੇਂ ਹਾਜ਼ਰ ਹੈ ਅਤੇ ਜੋ ਵੀ ਸਮੱਸਿਆ ਟਰੇਡ ਕਮਿਸ਼ਨ ਦੇ ਸਾਹਮਣੇ ਆਉਂਦੀ ਹੈ ਉਸ ਦਾ ਹੱਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਆਲੋਵਾਲ ਸਕੂਲ 'ਚ ਦੀਪ ਮਾਲਾ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ ਅਗਲੀ ਖ਼ਬਰ ਧੁੱਪ 'ਚ ਬੇਜ਼ੁਬਾਨ ਪਸ਼ੂ-ਪੰਛੀਆਂ ਲਈ ਪਾਣੀ ਰੱਖਣਾ ਇਨਸਾਨੀਅਤ ਦੀ ਪਛਾਣ- ਐੱਸ.ਡੀ.ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।