31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਸੁਖਚੈਨ ਸਿੰਘ ਬਿਸ਼ਨਪੁਰਾ ਨੂੰ ਲਗਾਇਆ ਹਲਕਾ ਨਾਭਾ ਦਾ ਯੂਥ ਵਿੰਗ ਦਾ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨਵ-ਨਿਯੁਕਤ ਯੂਥ ਵਿੰਗ ਪ੍ਰਧਾਨ ਸੁਖਚੈਨ ਸਿੰਘ ਬਿਸ਼ਨਪੁਰਾ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ : ਵਰਿੰਦਰ ਵਰਮਾ <br/> 14-06-2026
ਨਾਭਾ, 13 ਜੂਨ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿਚ ਯੂਥ ਵਿੰਗ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਮਸ਼ਵਰਾ ਕਰਨ ਤੋਂ ਬਾਅਦ, ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਿਆਂ ਦੇ ਯੂਥ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ¢ ਜਿਸ ਵਿਚ ਹਲਕਾ ਵਿਧਾਨ ਸਭਾ ਨਾਭਾ ਤੋਂ ਸੁਖਚੈਨ ਸਿੰਘ ਬਿਸ਼ਨਪੁਰਾ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ¢ ਪ੍ਰਧਾਨ ਲੱਗਣ ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਪਾਈ ਗਈ¢ ਨਿਯੁਕਤ ਹੋਣ ਉਪਰੰਤ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਨਵ ਨਿਯੁਕਤ ਯੂਥ ਵਿੰਗ ਪ੍ਰਧਾਨ ਸੁਖਚੈਨ ਸਿੰਘ ਬਿਸ਼ਨਪੁਰਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ¢ ਸਨਮਾਨ ਕਰਨ ਉਪਰੰਤ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਇਹ ਨÏਜਵਾਨ ਪੀੜੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਰੀਡ ਦੀ ਹੱਡੀ ਹਨ ਅਤੇ ਇਹ ਸਾਡੇ ਦੇਸ਼ ਦਾ ਭਵਿੱਖ ਹਨ¢ ਲਾਲਕਾ ਨੇ ਕਿਹਾ ਕਿ ਪਾਰਟੀ ਵਿਚ ਨੌਜਵਾਨਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਸੌਂਪਣ ਅਤੇ ਪਾਰਟੀ ਨਾਲ ਜੋੜਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ¢ ਸਨਮਾਨਿਤ ਹੋਣ ਉਪਰੰਤ ਯੂਥ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਸੁਖਚੈਨ ਸਿੰਘ ਬਿਸ਼ਨਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਯੂਥ ਵਿੰਗ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਮਿਲੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ¢ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਅਤੇ ਸਰਕਾਰ ਦੀਆਂ ਨੀਤੀਆਂ ਖਿਲਾਫ ਆਵਾਜ਼ ਉਠਾਉਂਦੇ ਰਹਾਂਗੇ¢ ਇਸ ਮÏਕੇ ਬੀਬੀ ਹਰਪ੍ਰੀਤ ਕÏਰ ਰਾਮਗੜ੍ਹ ਸਾਬਕਾ ਚੇਅਰ ਪਰਸਨ ਬਲਾਕ ਸੰਮਤੀ ਨਾਭਾ ਅਤੇ ਮÏਜੂਦਾ ਜਿਲ੍ਹਾ ਪਰਿਸਦ ਮੈਂਬਰ ਪਟਿਆਲਾ, ਡਾ. ਲਖਵਿੰਦਰ ਸਿੰਘ ਕਵੇਲੀ ਸਰਕਲ ਪ੍ਰਧਾਨ ਰਾਜਗੜ੍ਹ, ਮੋਹਨ ਸਿੰਘ ਰਾਮਗੜ੍ਹ ਸਰਕਲ ਪ੍ਰਧਾਨ ਰਾਮਗੜ੍ਹ, ਰਣਜੀਤ ਸਿੰਘ ਲਾਡੀ ਲਹਾਰਮਾਜਰਾ ਬਲਾਕ ਸੰਮਤੀ ਮੈਂਬਰ, ਲਖਵੀਰ ਸਿੰਘ ਰਾਮਗੜ੍ਹ, ਦੇਵਰਾਜ ਦਲੱਦੀ, ਮਨਦੀਪ ਸਿੰਘ ਤੁੰਗਾਂ, ਗੁਰਮਿੰਦਰ ਸਿੰਘ ਕਾਲਸਨਾ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਰਾਜੇਸ਼ ਬਾਂਸਲ ਬੱਬੂ ਅਤੇ ਬਰਿੰਦਰ ਬਿੱਟੂ ਦੀ ਅਗਵਾਈ ਹੇਠ ਭਾਜਪਾ ਮੰਡਲ ਨਾਭਾ ਦੀ ਮੀਟਿੰਗ ਅਗਲੀ ਖ਼ਬਰ ਥਾਣਾ ਸਨੌਰ ਦੇ 'ਨੱਕ ਹੇਠ' ਨਸ਼ੇ ਦਾ ਖੁੱਲ੍ਹੀ ਖੇਡ ਸਿਨੇਮਾ ਕਾਲੋਨੀ ਦੀ ਧਰਮਸ਼ਾਲਾ ਬਣੀ ਸਮੈਕੀਆਂ ਦਾ ਅੱਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।