30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਦੰਦਰਾਲਾ ਢੀਂਡਸਾ ਵਿਚੋਂ ਸ਼ਰਾਬ ਦਾ ਠੇਕਾ ਹਟਿਆ ਦਲਿਤ ਭਾਈਚਾਰੇ ਦੀ ਏਕਤਾ ਅਤੇ ਲੋਕਤੰਤਰੀ ਸੰਘਰਸ਼ ਦੀ ਵੱਡੀ ਜਿੱਤ-ਪਰਮਜੀਤ ਸਿੰਘ ਕੈਂਥ

ਦੰਦਰਾਲਾ ਢੀਂਡਸਾ ਵਿਚੋਂ ਸ਼ਰਾਬ ਦਾ ਠੇਕਾ ਹਟਾਏ ਜਾਣ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸੰਦੀਪ ਸਿੰਘ ਅਤੇ ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਅਤੇ ਹੋਰ | ਤਸਵੀਰ : ਵਰਿੰਦਰ ਵਰਮਾ <br/> 14-06-2026
ਭਾਦਸੋਂ/ਨਾਭਾ, 13 ਜੂਨ (ਪ੍ਰਦੀਪ ਦੰਦਰਾਲਾ, ਵਰਿੰਦਰ ਵਰਮਾ)-ਪਿੰਡ ਦੰਦਰਾਲਾ ਢੀਂਡਸਾ (ਨਾਭਾ) ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਰਿਹਾਇਸ਼ੀ ਬਸਤੀ ਦੇ ਨੇੜੇ ਸਥਾਪਤ ਕੀਤੇ ਗਏ ਸ਼ਰਾਬ ਦੇ ਠੇਕੇ ਖ਼ਿਲਾਫ਼ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਖ਼ਾਸ ਕਰਕੇ ਅਨੁਸੂਚਿਤ ਜਾਤੀ ਭਾਈਚਾਰੇ ਵਲੋਂ ਕੀਤੇ ਗਏ ਸ਼ਾਂਤਮਈ ਪਰ ਦਿ੍ੜ੍ਹ ਸੰਘਰਸ਼ ਤੋਂ ਬਾਅਦ ਪ੍ਰਸ਼ਾਸਨ ਨੇ ਉਕਤ ਠੇਕੇ ਨੂੰ ਮÏਜੂਦਾ ਸਥਾਨ ਤੋਂ ਹਟਾਉਣ ਦਾ ਫ਼ੈਸਲਾ ਕਰ ਲਿਆ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸੰਦੀਪ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪ੍ਰਸ਼ਾਸਨ ਵਲੋਂ ਸ਼ਰਾਬ ਦੇ ਠੇਕੇ ਨੂੰ ਅਨੁਸੂਚਿਤ ਜਾਤੀ ਭਾਈਚਾਰੇ ਦੀ ਰਿਹਾਇਸ਼ੀ ਕਾਲੋਨੀ ਦੇ ਨੇੜੇ ਤੋਂ ਹਟਾਉਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ¢ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਿੰਡ ਵਾਸੀਆਂ ਦੀ ਏਕਤਾ, ਗ੍ਰਾਮ ਪੰਚਾਇਤ ਦੇ ਸਰਬਸੰਮਤੀ ਮਤੇ ਅਤੇ ਲੋਕਤੰਤਰੀ ਸੰਘਰਸ਼ ਦੀ ਜਿੱਤ ਦਾ ਪ੍ਰਤੀਕ ਹੈ¢ ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਪਹਿਲਾਂ ਹੀ ਸਰਬਸੰਮਤੀ ਨਾਲ ਠੇਕੇ ਦੇ ਵਿਰੋਧ ਵਿੱਚ ਮਤਾ ਪਾਸ ਕੀਤਾ ਗਿਆ ਸੀ ਅਤੇ ਪਿੰਡ ਵਾਸੀ ਲਗਾਤਾਰ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾ ਰਹੇ ਸਨ¢ ਪੂਰਾ ਪਿੰਡ, ਗ੍ਰਾਮ ਪੰਚਾਇਤ ਅਤੇ ਦਲਿਤ ਭਾਈਚਾਰਾ ਇੱਕਜੁੱਟ ਹੋ ਕੇ ਇਸ ਠੇਕੇ ਦਾ ਵਿਰੋਧ ਕਰ ਰਿਹਾ ਸੀ, ਜਿਸ ਕਾਰਨ ਭਗਵੰਤ ਮਾਨ ਸਰਕਾਰ ਨੂੰ ਲੋਕਾਂ ਦੇ ਜ਼ਬਰਦਸਤ ਵਿਰੋਧ ਅਤੇ ਧਰਨਾ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ¢ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦਲਿਤ ਸਮਾਜ ਦੀ ਏਕਤਾ, ਸੰਵਿਧਾਨਕ ਹੱਕਾਂ ਅਤੇ ਲੋਕਤੰਤਰੀ ਸੰਘਰਸ਼ ਦੀ ਵੱਡੀ ਜਿੱਤ ਹੈ¢ ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ, ਗ੍ਰਾਮ ਪੰਚਾਇਤ ਦੇ ਸਰਬਸੰਮਤੀ ਫ਼ੈਸਲੇ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਦਾ ਸਤਿਕਾਰ ਕਰਨਾ ਹੀ ਲੋਕਤੰਤਰ ਦੀ ਅਸਲ ਭਾਵਨਾ ਹੈ¢ ਕੈਂਥ ਨੇ ਕਿਹਾ ਕਿ ਦਲਿਤ ਬਸਤੀਆਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਫ਼ੈਸਲੇ ਸਮਾਜ ਦੇ ਭਵਿੱਖ ਲਈ ਹਾਨੀਕਾਰਕ ਹਨ ਅਤੇ ਅਜਿਹੇ ਮਾਮਲਿਆਂ ਵਿਚ ਸਰਕਾਰ ਨੂੰ ਸਥਾਨਕ ਲੋਕਾਂ ਦੀ ਰਾਇ ਅਤੇ ਪੰਚਾਇਤਾਂ ਦੇ ਮਤਿਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ¢ ਉਨ੍ਹਾਂ ਪ੍ਰਸ਼ਾਸਨ, ਗ੍ਰਾਮ ਪੰਚਾਇਤ ਅਤੇ ਸੰਘਰਸ਼ ਵਿੱਚ ਸ਼ਾਮਲ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਦਲਿਤ ਸਮਾਜ ਦੇ ਹੱਕਾਂ, ਸਨਮਾਨ ਅਤੇ ਸੁਰੱਖਿਆ ਨਾਲ ਜੁੜੇ ਹਰ ਮਸਲੇ 'ਤੇ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ¢ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਭਾਜਪਾ ਦੇ ਮੰਡਲ ਪ੍ਰਧਾਨ ਚਮਕÏਰ ਸਿੰਘ ਅਗੋਲ, ਮਹਿੰਦਰ ਸਿੰਘ, ਮੇਜਰ ਸਿੰਘ, ਬਲਵਿੰਦਰ ਹਨੀ, ਰਣਜੀਤ ਰਾਣਾ, ਲਾਭ ਸਿੰਘ, ਪਰਮਜੀਤ ਜੋਸ਼ੀ, ਜਸਪ੍ਰੀਤ ਸਿੰਘ, ਰਾਜੇਸ਼ ਧੀਮਾਨ, ਬਲਜੀਤ ਸਿੰਘ, ਮਨਦੀਪ ਸਿੰਘ, ਰਵਿੰਦਰ ਕੁਮਾਰ, ਨਾਜਰ ਸਿੰਘ, ਰਣਜੀਤ ਸਿੰਘ, ਚਰਨਜੀਤ ਸਿੰਘ, ਜਸਪ੍ਰੀਤ ਸਿੰਘ, ਦਰਸ਼ਨ ਸਿੰਘ, ਪਰਮਿੰਦਰ ਸਿੰਘ ਅਤੇ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਅÏਰਤਾਂ ਅਤੇ ਪਿੰਡ ਵਾਸੀਆਂ ਨੇ ਸਰਗਰਮ ਭੂਮਿਕਾ ਨਿਭਾਈ¢
ਪਿਛਲੀ ਖ਼ਬਰ ਪਟਿਆਲਾ ਵਿਖੇ ਐੱਸ.ਆਈ.ਆਰ. ਸੰਬੰਧੀ ਦੂਜੇ ਦਿਨ ਵੀ ਹੋਈ ਸਿਖਲਾਈ ਅਗਲੀ ਖ਼ਬਰ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡ ਕਮਾਲਪੁਰ ਵਿਖੇ 73.51 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।