ਫ਼ਤਹਿਗੜ੍ਹ ਸਾਹਿਬ, 16 ਜੂਨ (ਰਾਜਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸੰਪੂਰਨ ਅਤੇ ਭਰੋਸੇਯੋਗ ਬਣਾਉਣ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਜ਼ਿਲ੍ਹੇ ਦੇ ਆਮ ਨਾਗਰਿਕਾਂ, ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫ਼ਾਰਮ ਤੇ ਮਿਲਣ ਵਾਲੀਆ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਕੇਵਲ ਭਾਰਤ ਚੋਣ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ। ਡੀ.ਸੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 25 ਜੂਨ ਤੋਂ ਸ਼ੁਰੂ ਹੋ ਰਹੀ ‘ਐਸ.ਆਈ.ਆਰ. ਮੁਹਿੰਮ’ ਦੌਰਾਨ ਬੀ.ਐਲ.�ਜ਼ ਨਾਲ ਪੂਰਾ ਸਹਿਯੋਗ ਕਰਨ, ਲੋੜੀਂਦੇ ਦਸਤਾਵੇਜ਼ ਅਤੇ ਨਵੀਨਤਮ ਫ਼ੋਟੋਆਂ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਐਸ.ਆਰ.ਈ. ਦਾ ਉਦੇਸ਼ ਕਿਸੇ ਵੀ ਯੋਗ ਵੋਟਰ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਨਹੀਂ, ਬਲਕਿ ਪਾਰਦਰਸ਼ੀ ਅਤੇ ਭਰੋਸੇਯੋਗ ਵੋਟਰ ਸੂਚੀਆਂ ਤਿਆਰ ਕਰਨਾ ਹੈ। ਡਾ. ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਭਰ ‘ਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.�ਜ਼ ਵਲੋਂ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ। ਇਸ ਦੌਰਾਨ ਹਰ ਯੋਗ ਵੋਟਰ ਲਈ ਫਾਰਮ ਭਰਨਾ ਲਾਜ਼ਮੀ ਹੋਵੇਗਾ। ਬੀ.ਐੱਲ.�ਜ਼ ਵੋਟਰਾਂ ਨੂੰ ਗਣਨਾ ਫਾਰਮ ਦੀ ਇਕ ਕਾਪੀ ਦੇਵੇਗਾ। ਜੇਕਰ ਕਿਸੇ ਘਰ ‘ਚ ਵੋਟਰ ਨਾ ਮਿਲੇ ਤਾਂ ਫਾਰਮ ਉੱਥੇ ਛੱਡਿਆ ਜਾਵੇਗਾ, ਜਿਸ ਨੂੰ ਭਰ ਕੇ ਸਬੰਧਿਤ ਬੀ.ਐੱਲ.�.ਕੋਲ ਜਮ੍ਹਾ ਕਰਵਾਉਣਾ ਹੋਵੇਗਾ। ਗਣਨਾ ਫਾਰਮ ‘ਚ ਬੀ.ਐਲ.� ਦੇ ਵੇਰਵੇ ਪਹਿਲਾਂ ਹੀ ਦਰਜ਼ ਹੋਣਗੇ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਡਰਾਫ਼ਟ ਵੋਟਰ ਸੂਚੀ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਡੀ.ਸੀ ਨੇ ਦੱਸਿਆ ਕਿ ਵੋਟਰ ਆਪਣੀ ਪਛਾਣ ਅਤੇ ਯੋਗਤਾ ਸਬੰਧੀ ਦਸਤਾਵੇਜ਼ਾਂ ਵਜੋਂ ਜਨਮ ਪ੍ਰਮਾਣ ਪੱਤਰ, ਪਾਸਪੋਰਟ, ਮੈਟ੍ਰਿਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਸਰਕਾਰੀ ਪਛਾਣ ਪੱਤਰ ਜਾਂ ਹੋਰ ਮਨਜ਼ੂਰਸ਼ੁਦਾ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ। ਵੋਟਰਾਂ ਨੂੰ ਗਣਨਾ ਫਾਰਮ ‘ਚ ਆਪਣਾ ਸਹੀ ਮੋਬਾਈਲ ਨੰਬਰ ਦਰਜ ਕਰਨ ਅਤੇ ਹਾਲੀਆ ਰੰਗੀਨ ਫ਼ੋਟੋ ਲਗਾਉਣ ਦੀ ਵੀ ਅਪੀਲ ਕੀਤੀ ਗਈ ਹੈ।