ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਮੋਹਾਲੀ ਨੇ ਸਰਹਿੰਦ ਵਿਚ ਕਵੀ ਦਰਬਾਰ ਕਰਵਾਇਆ
ਅਜੀਤ ਡੈਸਕ
17-06-2026
ਬਾਲ ਸਾਹਿਤਕਾਰ ਕੰਵਲਜੀਤ ਨੀਲੋਂ ਹੁਰਾਂ ਨੇ ਆਪਣੀ ਪੇਸ਼ਕਾਰੀ ਨਾਲ਼ ਮਹਿਫ਼ਲ ਨੂੰ ਚਾਰ ਚੰਨ ਲਾ ਸਿਖਰ ‘ਤੇ ਪਹੁੰਚਾ ਦਿੱਤਾ। ਸਭਾ ਦੀ ਪ੍ਰਧਾਨਗੀ ਕਰ ਰਹੇ ਬਾਬੂ ਰਾਮ ਦੀਵਾਨਾ ਨੇ ਪੜ੍ਹੀਆਂ ਤੇ ਗਾਈਆਂ ਰਚਨਾਵਾਂ ‘ਤੇ ਆਪਣੇ ਵਿਚਾਰ ਪੇਸ਼ ਕਰਨ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ। ਸੰਸਥਾ ਵਲੋਂ ਪ੍ਰਧਾਨਗੀ ਮੰਡਲ ਦੇ ਸਨਮਾਨ ਉਪਰੰਤ ਸੰਤ ਸਿੰਘ ਸੋਹਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਿਆ।