28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਅਲੌਹਰਾਂ ਸਾਹਿਬ ਵਾਲਿਆਂ ਦੀ 23ਵੀਂ ਬਰਸੀ ਸੰਬੰਧੀ ਪ੍ਰਬੰਧਕ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 17-06-2026
ਨਾਭਾ, 16 ਜੂਨ (ਵਰਿੰਦਰ ਵਰਮਾ)-ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੱਚ ਖੰਡ ਸ੍ਰੀ ਮਾਨ ਸੰਤ ਬਾਬਾ ਸੁਖਦੇਵ ਸਿੰਘ ਅਲੌਹਰਾਂ ਸਾਹਿਬ ਵਾਲਿਆਂ ਦੀ 23ਵੀਂ ਬਰਸੀ ਨੂੰ ਮੁੱਖ ਰੱਖਦਿਆਂ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਈ। ਮੀਟਿੰਗ ਦੌਰਾਨ ਆਉਣ ਵਾਲੇ ਬਰਸੀ ਸਮਾਗਮ ਨੂੰ ਸ਼ਰਧਾ ਅਤੇ ਸੁਚੱਜੇ ਢੰਗ ਨਾਲ ਮਨਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮਾਗਮ ਦੀਆਂ ਤਿਆਰੀਆਂ, ਸੰਗਤਾਂ ਦੀ ਸਹੂਲਤ, ਧਾਰਮਿਕ ਪ੍ਰੋਗਰਾਮਾਂ ਅਤੇ ਪ੍ਰਬੰਧਕੀ ਜ਼ਿੰਮੇਵਾਰੀਆਂ ਸੰਬੰਧੀ ਕਮੇਟੀ ਮੈਂਬਰਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨੇ ਕਿਹਾ ਕਿ ਬਰਸੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦਿਆਂ ਸਾਰੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਸਮਾਗਮ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ। ਮੀਟਿੰਗ ਵਿਚ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੇਵਾਦਾਰ ਵੀ ਮੌਜੂਦ ਰਹੇ। ਇਸ ਮੌਕੇ ਤੇ ਹੈੱਡ ਗ੍ਰੰਥੀ ਬਾਬਾ ਤਰਲੋਚਨ ਪਾਲ ਸਿੰਘ ਲਾਡੀ, ਬਾਬਾ ਬਲਦੇਵ ਸਿੰਘ, ਬਾਬਾ ਗੁਰਬੰਤ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ, ਬਾਬਾ ਗੁਰਪ੍ਰੀਤ ਸਿੰਘ ਗੋਪੀ, ਬਾਬਾ ਗੁਰਸੇਵਕ ਸਿੰਘ, ਬਾਬਾ ਜਤਿੰਦਰ ਸਿੰਘ ਜੋਤੀ, ਪ੍ਰਧਾਨ ਸੁਰਜੀਤ ਸਿੰਘ, ਡਾਕਟਰ ਹਰਪਾਲ ਸਿੰਘ, ਪ੍ਰੋਫੈਸਰ ਸੁਖਵਿੰਦਰਜੀਤ ਸਿੰਘ, ਬਲਵੰਤ ਸਿੰਘ, ਦਰਸ਼ਨ ਸਿੰਘ, ਹਰਤਾਰ ਸਿੰਘ ਮੂੜ ਖੇੜਾ, ਇੱਛਾਆਮਾਨ ਸਿੰਘ ਭੋਜੋਮਾਜਰੀ, ਪਾਖਰ ਸਿੰਘ ਸਹੌਲੀ, ਚਰਨ ਸਿੰਘ ਐਮ ਡੀ ਮਲਕੀਤ ਕੰਬਾਇਨ ਐਮ ਡੀ, ਪਾਖਰ ਸਿੰਘ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਜਗਜੀਤ ਸਿੰਘ ਦੁਲੱਦੀ, ਭੁਪਿੰਦਰ ਸਿੰਘ ਖੋਖ, ਮੁਸ਼ਤਾਕ ਅਲੀ ਕਿੰਗ, ਬੱਗਾ ਸਿੰਘ, ਹਰਵਿੰਦਰ ਸਿੰਘ, ਲੱਖਾ ਸਿੰਘ ਨੂਰਪੁਰਾ, ਨਿਸ਼ਾਵਰ ਸਿੰਘ ਕੂਕੇ, ਛੱਜੂ ਸਿੰਘ, ਗੁਰਵਿੰਦਰ ਸਿੰਘ ਢਿੱਲੋਂ, ਰਘਵੀਰ ਸਿੰਘ, ਰਣਧੀਰ ਸਿੰਘ ਅਲੋਹਰਾ, ਸਰਬਜੀਤ ਸਿੰਘ ਬੇਨੜਾ, ਹਰਦੀਪ ਸਿੰਘ,ਪਾਲ ਸਿੰਘ, ਸਰਪੰਚ ਭੀਮ ਸਿੰਘ ਬਨੇਰਾ, ਦਲਜੀਤ ਸਿੰਘ ਅਲੋਹਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਡਾ. ਮਨੋਹਰ ਸਿੰਘ ਨੇ ਰਸੂਲਪੁਰ ਤੇ ਮਕਾਰੋਂਪੁਰ ਵਿਖੇ ਮੀਟਿੰਗਾਂ ਕਰ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ ਅਗਲੀ ਖ਼ਬਰ ‘ਆਪ’ ਸਰਕਾਰ ਨੇ ਸਿੱਖ ਮਾਨਸਿਕਤਾ ’ਤੇ ਕੀਤਾ ਗਹਿਰਾ ਵਾਰ, ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ-ਕਿ੍ਰਸ਼ਨ ਸਿੰਘ ਸਨੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।