ਬਸੀ ਪਠਾਣਾਂ, 16 ਜੂਨ (ਪੱਤਰ ਪ੍ਰੇਰਕ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕਾਂਗਰਸ ਇੰਟਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਵਲੋਂ ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਰਸੂਲਪੁਰ ਅਤੇ ਮਕਾਰੋਂਪੁਰ ਵਿਖੇ ਵੱਖੋ-ਵੱਖਰੇ ਪ੍ਰੋਗਰਾਮ ਆਯੋਜਿਤ ਕਰਕੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ। ਡਾ. ਮਨੋਹਰ ਨੇ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਬਹੁਤ ਮਾੜੇ ਹਨ ਅਤੇ ਆਮ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਰੋਜ਼ਾਨਾ ਲੋਕਾਂ ਦੀ ਲੁੱਟਮਾਰ ਅਤੇ ਆਮ ਲੋਕਾਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਹੀ ਸੂਬੇ ਦੇ ਲੋਕਾਂ ਨੂੰ ਖ਼ੁਸ਼ਹਾਲ ਜੀਵਨ ਦੇਣ, ਲੋਕਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸਹੀ ਢੰਗ ਨਾਲ ਚਲਾ ਸਕਦੀ ਹੈ। ਮੀਟਿੰਗ ਦੌਰਾਨ ਚੁੰਨੀ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਅਤੇ ਸੁਸ਼ੀਲ ਕੁਮਾਰ ਪਿੰਕੂ ਰਾਣਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ‘ਚ ਡਾ. ਮਨੋਹਰ ਦੀ ਹਰਮਨ ਪਿਆਰਤਾ ਅਤੇ ਲੋਕਾਂ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸੇ ਤਰ੍ਹਾਂ ਡਾ. ਮਨੋਹਰ ਸਿੰਘ ਵਲੋਂ ਪਿੰਡ ਮਕਾਰੋਂਪੁਰ ਦੇ ਸਾਬਕਾ ਸਰਪੰਚ ਤੇ ਟਕਸਾਲੀ ਆਾਗੂ ਹਜ਼ਾਰਾ ਸਿੰਘ ਤੇ ਹੋਰਨਾਂ ਪਿੰਡ ਵਾਸੀਆਂ ਨਾਲ ਕਾਂਗਰਸ ਪਾਰਟੀ ਨੂੰ ਹਲਕਾ ਬਸੀ ਪਠਾਣਾਂ ਵਿਚ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਤਰਲੋਚਨ ਸਿੰਘ, ਸਾਬਕਾ ਸਰਪੰਚ ਮੋਹਣ ਸਿੰਘ, ਗੁਰਮੀਤ ਸਿੰਘ ਪੰਚ, ਕੁਲਵਿੰਦਰ ਸਿੰਘ, ਬੂਟਾ ਸਿੰਘ, ਗੁਰਵਿੰਦਰ ਸਿੰਘ (ਸਾਰੇ ਪੰਚ), ਸੋਮਾ ਸਿੰਘ, ਪਾਲ ਸਿੰਘ, ਮੋਹਨ ਸਿੰਘ, ਗੁਲਜ਼ਾਰ ਸਿੰਘ, ਪਰਮਿੰਦਰ ਸਿੰਘ, ਗੁਰਜੰਟ ਸਿੰਘ, ਰਾਮ ਸਿੰਘ, ਸਜਾਤ ਸਿੰਘ, ਗੁਰਸੇਵਕ ਸਿੰਘ, ਬਲਬੀਰ ਸਿੰਘ, ਭੀਮਾ ਸਿੰਘ, ਅਵਤਾਰ ਸਿੰਘ, ਸਾਧੂ ਸਿੰਘ, ਮੇਵਾ ਸਿੰਘ ਅਤੇ ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ।