ਫ਼ਤਹਿਗੜ੍ਹ ਸਾਹਿਬ, 16 ਜੂਨ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਮਨਜੀਤ ਸ਼ਰਮਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀ� ਦਾ ਜ਼ਿਕਰ ਕਰਦਿਆਂ ਕਿਹਾ ਕਿ ਵਾਇਰਲ ਵੀਡੀ� ਦੀ ਲੈਬਾਰਟਰੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੁਣ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕਿਉਂਕਿ ਜਾਂਚ ਰਿਪੋਰਟ ਤੋਂ ਇਹ ਪੂਰੀ ਤਰ੍ਹਾਂ ਸਪਸ਼ਟ ਹੋ ਗਿਆ ਹੈ ਕਿ ਇਹ ਵੀਡੀ� ਕਿਸੇ ਆਰਟੀਫੀਸ਼ੀਅਲ ਇੰਟੈਲੀਜੈਂਸ ਜਾਂ ਨਕਲੀ ਤਕਨੀਕ ਦੁਆਰਾ ਤਿਆਰ ਨਹੀਂ ਕੀਤੀ ਗਈ, ਸਗੋਂ ਇਹ ਬਿਲਕੁਲ ਅਸਲੀ ਤੇ ਸੱਚੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਹਰਕਤ ਨੂੰ ਲੈ ਕੇ ਸਮੁੱਚੀ ਸਿੱਖ ਕੌਮ ਅਤੇ ਪੰਜਾਬ ਵਾਸੀਆਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਕਾਰਵਾਈ ਕੀਤੀ ਗਈ ਹੈ, ਉਹ ਪੂਰੀ ਤਰ੍ਹਾਂ ਜਾਇਜ਼ ਅਤੇ ਸ਼ਲਾਘਾਯੋਗ ਹੈ। ਸ਼ਰਮਾ ਨੇ ਸਪਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਫ਼ੈਸਲਿਆਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਮਰਯਾਦਾ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ। ਮਨਜੀਤ ਸ਼ਰਮਾ ਨੇ ਕਿਹਾ ਕਿ ਅਜਿਹੇ ਉੱਚੇ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਵਲੋਂ ਅਜਿਹੀ ਹਰਕਤ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਨੈਤਿਕਤਾ ਦੇ ਆਧਾਰ ‘ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।