ਭਾਦਸੋਂ, 16 ਜੂਨ (ਪ੍ਰਦੀਪ ਦੰਦਰਾਲਾ)-ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਅਤੇ ਸੀਨੀਅਰ ਮੈਡੀਕਲ ਅਫਸਰ ਭਾਦਸੋਂ ਡਾ. ਮੋਨਿਕਾ ਸੂਦ ਦੀ ਯੋਗ ਅਗਵਾਈ ਹੇਠ ਬਲਾਕ ਭਾਦਸੋਂ ਵਿੱਚ 04 ਮਈ ਤੋਂ 13 ਜੂਨ ਤੱਕ ਵਿਸ਼ੇਸ਼ ਅੱਖਾਂ ਦੇ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ 3832 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 2114 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਸਾਰੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਦੇ ਨਾਲ 1543 ਐਮ.ਐਮ.ਵਾਈ.ਐਸ. ਕਾਰਡ ਬਣਾਏ ਗਏ ਅਤੇ 338 ਮੋਤੀਆਬਿੰਦ ਦੇ ਮਰੀਜ਼ਾਂ ਦੀ ਪਛਾਣ ਕੀਤੀ ਗਈ।ਇਸ ਤੋਂ ਇਲਾਵਾ ਹੁਣ ਤੱਕ 30 ਮਰੀਜ਼ਾਂ ਦੀਆਂ ਮੋਤੀਆਬਿੰਦ ਸਰਜਰੀਆਂ ਸਫਲਤਾਪੂਰਵਕ ਕਰਵਾਈਆਂ ਜਾ ਚੁੱਕੀਆਂ ਹਨ। ਮੋਤੀਆਬਿੰਦ ਤੋਂ ਪੀੜਤ ਬਾਕੀ ਮਰੀਜ਼ਾਂ ਦੀ ਲਗਾਤਾਰ ਕਾਊਂਸਲਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਰਜਰੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਹੋਰ ਸਰਜਰੀ ਮਿਤੀਆਂ ਵੀ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਬਾਕੀ ਯੋਗ ਮਰੀਜ਼ਾਂ ਦੀਆਂ ਸਰਜਰੀਆਂ ਜਲਦ ਕਰਵਾਈਆਂ ਜਾਣਗੀਆਂ।ਇਸ ਮੁਹਿੰਮ ਦੀ ਸਫਲਤਾ ਦਾ ਸਿਹਰਾ ਬਲਾਕ ਭਾਦਸੋਂ ਦੀ ਸਮੂਹ ਸਿਹਤ ਟੀਮ, ਆਸ਼ਾ ਵਰਕਰਾਂ ਅਤੇ ਸਿਹਤ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਟੀਮ ਭਾਵਨਾ ਨੂੰ ਜਾਂਦਾ ਹੈ।