07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ਼ੰਭੂ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਸਮੇਤ ਇਕ ਗ੍ਰਿਫ਼ਤਾਰ

ਅਜੀਤ ਡੈਸਕ 18-06-2026
ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਇਕ ਨਜਾਇਜ਼ ਪਿਸਤੌਲ ਸਣੇ ਮੈਗਜ਼ੀਨ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਮੋਹਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਜਦੋਂ ਉਹ ਪਿੰਡ ਤੇਪਲਾ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਕੇ ਜਾ ਰਹੇ ਇਕ ਸ਼ੱਕੀ ਵਿਅਕਤੀ ਨੂੰ ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਇਕ ਨਜਾਇਜ਼ ਪਿਸਤੌਲ ਸਣੇ ਮੈਗਜ਼ੀਨ ਬਰਾਮਦ ਹੋਇਆ। ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਮੁਢਲੀ ਪੁਛਗਿੱਛ ਕੀਤੀ ਤਾਂ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਗੋਪਾਲ ਯਾਦਵ ਵਾਸੀ ਥਾਣਾ ਕਿਰਾਵਲ ਨਵੀਂ ਦਿੱਲੀ ਵਜੋਂ ਦੱਸੀ। ਸ਼ੰਭੂ ਪੁਲਿਸ ਨੇ ਗੋਪਾਲ ਯਾਦਵ ਖ਼ਿਲਾਫ਼ ਆਰਮਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਾਇਆ ਧਰਨਾ ਅਗਲੀ ਖ਼ਬਰ ਪਾਵਰਕਾਮ ਟਰਾਂਸਕੋ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦਾ ਧਰਨਾ ਨੌਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।