ਭੁੱਨਰਹੇੜੀ, 17 ਜੂਨ (ਧਨਵੰਤ ਸਿੰਘ)-ਇੰਪਰੂਮੈਂਟ ਟਰਸਟ ਪਟਿਆਲਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਵਲੋਂ ਪਿੰਡ ਹੁਸੈਨਪੁਰ ਜੌਲਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਨਾਲ ਤਾਲਮੇਲ ਮੀਟਿੰਗ ਕੀਤੀ। ਇਸ ਮੌਕੇ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੀ ਪਾਰਟੀ ਹੈ, ਜਿਸ ਨੇ ਹਰ ਸਮੇਂ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਹਰ ਪਿੰਡ ਅਤੇ ਹਰ ਘਰ ਨਾਲ ਕਾਂਗਰਸ ਪਾਰਟੀ ਸਾਂਝ ਬਣਾਉਣ ਲਈ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਤਾਕਤ ਵਰਕਰ ਹਨ, ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਹਰ ਵਰਗ ਨੇ ਸਹਿਯੋਗ ਦਿੰਦੇ ਹਨ। ਜਿਸ ਦੇ ਫਲਸਰੂਪ ਪਾਰਟੀ ਵੀ ਮਜਬੂਰ ਹੋ ਰਹੀ ਹੈ।ਉਹਨਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਕਾਗਰਸ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵੀ ਕਾਂਗਰਸ ਨੂੰ ਸਾਥ ਦੇਣ ਲਈ ਉਤਸ਼ਾਹ ਹੋ ਚੁੱਕੇ ਹਨ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਨਿਰਮਲ ਸਿੰਘ ਭੱਟੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਵਿਸ਼ਵਾਸ ਦਿਵਾਇਆ। ਨਿਰਮਲ ਸਿੰਘ ਭੱਟੀਆਂ ਨੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੀਟਿੰਗ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ, ਭਵਿੱਖੀ ਰਣਨੀਤੀ, ਸੰਗਠਨਾਤਮਕ ਢਾਂਚੇ ਦੀ ਮਜ਼ਬੂਤੀ ਅਤੇ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵੀ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਜਰਨੈਲ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਸਾਬਕਾ ਸਰਪੰਚ, ਮੁਖਤਿਆਰ ਸਿੰਘ ਸਾਬਕਾ ਸਰਪੰਚ.ਸਾਬ ਸਿੰਘ, ਗੁਰਮੁੱਖ ਸਿੰਘ, ਪ੍ਰਗਟ ਸਿੰਘ, ਬਲਬੀਰ ਸਿੰਘ, ਅਜੈਬ ਸਿੰਘ, ਜਗਸੀਰ ਸਿੰਘ, ਸੁਖਦੀਪ ਸੁੱਖੀ, ਨਵਜੋਤ ਸਿੰਘ, ਸੋਨੀ, ਅਰਸ਼ਦੀਪ ਸਿੰਘ, ਜਗਜੀਤ ਸਿੰਘ, ਪ੍ਰਦੀਪ ਸਿੰਘ, ਸਾਗਰਪ੍ਰੀਤ ਸਿੰਘ, ਕੁਲਦੀਪ ਸਿੰਘ ਕਾਲਾ ਜੱਟ ਗੁਰਮੀਤ ਸਿੰਘ ਬਾਵਾ, ਜਗਤਾਰ ਸੋਨੀ ਕਪੂਰੀ ਆਦਿ ਮੌਜੂਦ ਸਨ।