08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

‘ਮੇਰੀ ਰਸੋਈ’ ਯੋਜਨਾ ਗਰੀਬ ਪਰਿਵਾਰਾਂ ਲਈ ਵੱਡਾ ਸਹਾਰਾ-ਗੁਰਪ੍ਰੀਤ ਸਿੰਘ ਸਰਵਾਰਾ

ਅਜੀਤ ਡੈਸਕ 18-06-2026
ਭੁੱਨਰਹੇੜੀ, 17 ਜੂਨ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਭਲਾਈ ਲਈ ਚਲਾਈ ਗਈ “ਮੇਰੀ ਰਸੋਈ” ਮੁਹਿੰਮ ਤਹਿਤ ਗੁਰਪ੍ਰੀਤ ਸਿੰਘ ਸਰਵਾਰਾ ਵਲੋਂ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀ ਗੁਰਪ੍ਰੀਤ ਸਿੰਘ ਦੇ ਨਾਲ ਵਿਸ਼ੇਸ਼ ਤੌਰ ’ਤੇ ਸਵਿੰਦਰ ਸਿੰਘ ਜੱਸਾ, ਮੈਂਬਰ ਜੋਤੀ, ਮੈਂਬਰ ਬਲਜੀਤ ਕੌਰ, ਮੈਂਬਰ ਸ਼ਰਨਜੀਤ ਕੌਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਵੈਲਫੇਅਰ ਕਮੇਟੀ ਦੇ ਪ੍ਰਧਾਨ ਲਾਭ ਸਿੰਘ ਸੋਹਲ ਅਤੇ ਅਵਤਾਰ ਸਿੰਘ ਸਮੇਤ ਹੋਰ ਮੋਹਤਬਰ ਵੀ ਹਾਜਰ ਸਨ। ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਰਾਸ਼ਨ ਕਿੱਟਾਂ ਦੀ ਵੰਡ ਦਾ ਆਗਾਜ਼ ਕਰਦੇ ਹੋਏ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰਡ ਧਾਰਕ ਪਰਿਵਾਰਾਂ ਨੂੰ ਨਿਰਪੱਖਤਾ ਨਾਲ ਦਿੱਤਾ ਜਾ ਰਿਹਾ ਹੈ। ਹਰ ਲੋੜਵੰਦ ਪਰਿਵਾਰ ਇਸ ਸਹੂਲਤ ਨਾਲ ਜੋੜਿਆ ਗਿਆ ਹੈ। ਇਹ ਯੋਜਨਾ ਗਰੀਬ ਪਰਿਵਾਰਾਂ ਲਈ ਵੱਡਾ ਸਹਾਰਾ ਤੌਰ ’ਤੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ “ਮੇਰੀ ਰਸੋਈ” ਯੋਜਨਾ ਦਾ ਮੁੱਖ ਉਦੇਸ਼ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰੋਜ਼ਮਰਰਾ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣਾ ਹੈ, ਜਿਸ ਨਾਲ ਉਨ੍ਹਾਂ ਦੀ ਜੀਵਨ ਸ਼ੈਲੀ ਵਿਚ ਸੁਧਾਰ ਆ ਸਕੇ। ਇਸ ਉਪਰਾਲੇ ਨਾਲ ਇਲਾਕਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਪੰਜਾਬ ਸਰਕਾਰ ਦੇ ਇਸ ਕਦਮ ਦੀ ਖੂਬ ਸਰਾਹਨਾ ਕਰ ਰਹੇ ਹਨ।
ਪਿਛਲੀ ਖ਼ਬਰ ਬਾਬਾ ਅਜਾਪਾਲ ਸਿੰਘ ਦੀ ਸਾਲਾਨਾ ਬਰਸੀ ਮੌਕੇ ਹਜ਼ਾਰਾਂ ਦੀ ਤਾਦਾਦ ’ਚ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਪਿੰਡ ਛੰਨਾ ’ਚ ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ : ਯੂਥ ਆਗੂ ਸੋਨੀ ਬਾਵਾ ਤੇ ਸਾਬਕਾ ਸਰਪੰਚ ਕਾਕਾ ਰਾਮ ਸਮੇਤ ਕਈ ਪਰਿਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।