08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮੱਖਣ ਸਿੰਘ ਲਾਲਕਾ ਵਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣ ਦੇ ਫ਼ੈਸਲੇ ਦਾ ਸਵਾਗਤ

ਅਜੀਤ ਡੈਸਕ 18-06-2026
ਨਾਭਾ, 17 ਜੂਨ (ਵਰਿੰਦਰ ਵਰਮਾ)-ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੋ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਦੋਖੀ ਕਰਾਰ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਚਰਚਾਵਾਂ ਜਾਰੀ ਹਨ ।ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਏ ਗਏ ਫ਼ੈਸਲੇ ਦਾ ਸਵਾਗਤ ਕੀਤਾ। ਬਿਆਨ ਵਿਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਠੀਕ ਹੈ ਅਤੇ ਇਸ ਦਾ ਸਵਾਗਤ ਕਰਦੇ ਹਾਂ। ਲਾਲਕਾ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸ ਗੁਰੂ ਸਾਹਿਬਾਨ ਦੀ ਤਸਵੀਰ ਨਾਲ ਆਪੱਤੀਜਨਕ ਹਰਕਤ ਕਰਦੇ ਹੋਏ ਦਿਖਾਇਆ ਗਿਆ ਸੀ ਉਨ੍ਹਾਂ ਦਾਅਵਾ ਕੀਤਾ ਕਿ ਫੋਰੈਂਸਿਕ ਜਾਂਚ ਵਿਚ ਵੀਡੀਓ ਨੂੰ ਸਹੀ ਕਰਾਰ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਗਵੰਤ ਮਾਨ ਖ਼ਿਲਾਫ਼ ਫ਼ੈਸਲਾ ਸੁਣਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਗਲਤ ਵਿਹਾਰ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋ ਕੇ ਕਥਿਤ ਤੌਰ ’ਤੇ ਝੂਠ ਬੋਲਣਾ ਅਤੇ ਵੱਖ-ਵੱਖ ਮੰਚਾਂ ਤੋਂ ਸਿੱਖ ਧਾਰਮਿਕ ਸੰਸਥਾਵਾਂ ਸੰਬੰਧੀ ਕੀਤੀਆਂ ਗਈਆਂ ਟਿੱਪਣੀਆਂ ਬਹੁਤ ਨਿੰਦਣਯੋਗ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ ‘ਤੇ ਸਿੱਖ ਭਾਈਚਾਰੇ ਵਿੱਚ ਫੁੱਟ ਪਾਉਣ ਦੇ ਯਤਨ ਵੀ ਕੀਤੇ ਗਏ ਹਨ। ਇਸ ਮੌਕੇ ਰਣਜੀਤ ਸਿੰਘ ਰਣਜੀਤ ਸਿੰਘ ਖੁੰਡਰ, ਕਰਮ ਸਿੰਘ ਮਾਂਗੇਵਾਲ, ਗੁਰਤੇਜ ਸਿੰਘ ਖਨੋੜਾ, ਗੁਰਦੀਪ ਸਿੰਘ ਅਕਾਲਗੜ੍ਹ, ਨਿਰਵੈਲ ਸਿੰਘ ਸੁੱਧੇਵਾਲ, ਹੈਪੀ ਅਕਾਲਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਹਲਕਾ ਨਾਭਾ ’ਚ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਕਰਵਾਈ ਅਗਲੀ ਖ਼ਬਰ ਐਸ.ਡੀ.ਐਮ. ਰਮਨਦੀਪ ਕੌਰ ਬਨੂੜ ਤੇ ਕੌਂਸਲ ਅਧਿਕਾਰੀਆਂ ਵਲੋਂ ਸ਼ਹਿਰ ’ਚ ਸਫ਼ਾਈ ਸੰਬੰਧੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।