12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪਿੰਡ ਨਰਮਾਣਾ ਵਿਖੇ ਪੰਚਾਇਤ ਵਲੋਂ ਵਿਧਾਇਕ ਦੇਵ ਮਾਨ ਦਾ ਕੀਤਾ ਸਨਮਾਨ

ਅਜੀਤ ਡੈਸਕ 20-06-2026
ਨਾਭਾ, 19 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਵੱਡੇ ਪੱਧਰ ’ਤੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪਿੰਡ ਨਰਮਾਣਾ ਦੇ ਰਾਧਾ ਕ੍ਰਿਸ਼ਨ ਮੰਦਰ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ ਵਿਧਾਇਕ ਦੇਵ ਮਾਨ ਨੇ ਕਿਹਾ 20ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਨਾਭਾ ਦੇ ਹਰ ਪਿੰਡ ਵਿਚ ਗਲੀਆਂ-ਨਾਲੀਆਂ, ਸਟਰੀਟ ਲਾਈਟਾਂ, ਖੇਡ ਗਰਾਊਂਡ ਅਤੇ ਹੋਰ ਜ਼ਰੂਰੀ ਕੰਮਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਦੱਸਿਆ ਕਿ ਪਿੰਡ ਨਿਰਮਾਣਾ ਨੂੰ ਹੁਣ ਤੱਕ ਲਗਭਗ 96 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ ਵੀ ਹੋਰ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਪਿੰਡ ਦੇ ਸਰਪੰਚ ਬਾਬਾ ਪ੍ਰਭੂ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਵਿਧਾਇਕ ਦੇਵ ਮਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਧਰਮਿੰਦਰ ਸਿੰਘ ਸੁੱਖੇਵਾਲ, ਮੱਖਣ ਸਿੰਘ ਨਰਮਾਣਾ, ਜਸਵੀਰ ਸਿੰਘ ਵਜੀਦਪੁਰ, ਸੁਖ ਖਹਿਰਾ, ਰਾਜੀਵ ਪਾਠਕ, ਸਿਮਰਨ ਅੜਕ ਚੌਹਾਨ ਆਦਿ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਦੀ ਸਰਕਾਰ ਨੇ 12 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਨੂੰ ਤਰੱਕੀ ਦੇ ਸਿਖ਼ਰਾਂ ’ਤੇ ਪਹੁੰਚਾਇਆ-ਬੀਬਾ ਜੈ ਇੰਦਰ ਕੌਰ ਅਗਲੀ ਖ਼ਬਰ ਨਿਹੰਗ ਸਿੰਘਾਂ ’ਤੇ ਹਮਲਾ, ਪਹਾੜੀ ਲੋਕਾਂ ਦੀਆਂ ਗਲਤ ਕਾਰਵਾਈਆਂ ਚਿੰਤਾ ਦਾ ਵਿਸ਼ਾ, ਪ੍ਰਸ਼ਾਸਨ ਚੁੱਪ ਕਿਉਂ-ਬੀਬੀ ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।