11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਟ੍ਰੇਡਰਜ਼ ਕਮਿਸ਼ਨ ਵਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ- ਅਨੁਪ੍ਰਿਤਾ ਜੌਹਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ. ਡੀ. ਸੀ. ਵਲੋਂ ਟ੍ਰੇਡਰਜ਼ ਕਮਿਸ਼ਨ ਨਾਲ ਬੈਠਕ

ਅਜੀਤ ਡੈਸਕ 23-06-2026
ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ ਟਰੇਡਰਜ਼ ਕਮਿਸ਼ਨ ਵਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਹੋਰ ਮੈਂਬਰਾਂ ਨਾਲ ਇੱਕ ਬੈਠਕ ਕੀਤੀ। ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੋਰਟਲ ਉਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਜਦਕਿ 55 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ 30 ਸ਼ਿਕਾਇਤਾਂ ਓਪਨ ਹਨ, ਜਿਨ੍ਹਾਂ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਐਡਵੋਕੇਟ ਵਿਨੋਦ ਸਿੰਗਲਾ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਦੇ ਵਪਾਰੀਆਂ ਨੂੰ ਮਿਲਣ ਜਲਦ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਕਮਿਸ਼ਨ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਲਗਾਤਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਦੌਰਾਨ ਟ੍ਰੇਡਰਜ ਕਮਿਸ਼ਨ ਦੇ ਮੈਂਬਰਜ ਸੰਜੀਵ ਗੁਪਤਾ, ਭੁਪਿੰਦਰ ਕੌਸ਼ਲ, ਮੈਂਬਰ ਟ੍ਰੇਡ ਕਮਿਸ਼ਨ ਘਨੌਰ ਕੀਰਤ ਸਿੰਘ ਸਿਹਰਾ, ਗੁਰਪ੍ਰੀਤ ਸਿੰਘ ਮੰਨਣ, ਟਿੰਕੂ ਬਾਂਸਲ , ਰਾਜੇਸ਼ ਛਾਬੜਾ, ਐੱਸ. ਡੀ. ਐਮਜ, ਸਹਾਇਕ ਕਮਿਸ਼ਨਰ ਹਰਜੋਤ ਕੌਰ ਸਮੇਤ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੌਮਾਂਤਰੀ ਯੋਗਾ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਡਰੇਨੇਜ਼ ਵਿਭਾਗ ਦੀ ਲਾਪਰਵਾਹੀ ਅਤੇ ਸਿਹਤ ਵਿਭਾਗ ਦੀ ਚੁੱਪੀ ਕਾਰਨ ਨਾਭਾ ਦੇ ਪਿੰਡਾਂ ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।