11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕੌਮਾਂਤਰੀ ਯੋਗਾ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ

ਅਜੀਤ ਡੈਸਕ 23-06-2026
ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਕੌਮਾਂਤਰੀ ਯੋਗਾ ਦਿਵਸ ਦੇ ਮੌਕੇ ’ਤੇ ਯੋਗਾ ਟ੍ਰੇਨਰ ਗੁਰਦੀਪ ਕੌਰ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਨਗਰ ਦੇ ਝੂਲੇ ਲਾਲ ਮੰਦਰ ਨੇੜਲੇ ਪਾਰਕ ਵਿਚ ਯੋਗਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਟ੍ਰੇਨਰ ਗੁਰਦੀਪ ਕੌਰ ਨੇ ਸ਼ਾਮਲ ਹੋਏ ਸਾਰੇ ਲੋਕਾਂ ਨੂੰ ਵੱਖ-ਵੱਖ ਯੋਗ ਆਸਨ ਕਰਵਾਏ। ਪ੍ਰੋਗਰਾਮ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਸਿੰਘ ਮਹਿਤਾ, ਕੌਂਸਲਰ ਸ਼ਿਵਰਾਜ ਸਿੰਘ ਵਿਰਕ ਅਤੇ ਹੋਰ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੋ ਯੋਗ ਭਜਾਓ ਰੋਗ ਦੀ ਕਹਾਵਤ ਅਨੁਸਾਰ ਜੇਕਰ ਅਸੀਂ ਆਪਣੇ ਜੀਵਨ ਵਿਚ ਨਿਯਮਿਤ ਯੋਗਾ ਕਰੀਏ ਤਾਂ ਸਾਨੂੰ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ ਤੇ ਸਾਡੀ ਸਿਹਤ ਵੀ ਨਰੋਈ ਰਹੇਗੀ। ਉਨ੍ਹਾਂ ਨੇ ਕੈਂਪ ਵਿਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੇਂਟ, ਪਲਾਈ ਤੇ ਹਾਰਡਵੇਅਰ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਟ੍ਰੇਡਰਜ਼ ਕਮਿਸ਼ਨ ਵਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ- ਅਨੁਪ੍ਰਿਤਾ ਜੌਹਲ ਵਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।