20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 25-06-2026
ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਸਰਹਿੰਦ ਬਾਈਪਾਸ ਚੌਂਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਿੱਪਰ ਹੇਠਾਂ ਆ ਕੇ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਛਾਣ ਰਾਜਵੀਰ ਸਿੰਘ ਵਾਸੀ ਪਿੰਡ ਬਾਗੜੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਅਨਾਜ ਮੰਡੀ ’ਚ ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ ਦੁਪਹਿਰ ਵੇਲੇ ਮੋਟਰਸਾਈਕਲ ’ਤੇ ਸੜਕ ਪਾਰ ਕਰ ਰਿਹਾ ਸੀ ਤੇ ਉਧਰੋਂ ਆ ਰਹੇ ਟਿੱਪਰ ਦੇ ਅਗਲੇ ਟਾਇਰ ਅੱਗੇ ਆਉਣ ਨਾਲ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਤਹਿਤ ਪੁਲਿਸ ਟੀਮਾਂ ਨੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੌਕੇ ’ਤੇ ਪਹੁੰਚੀਆਂ ਪੁਲਿਸ ਟੀਮਾਂ ਨੇ ਮਿ੍ਰਤਕਦੇਹ ਨੂੰ ਐਂਬੂਲੈਂਸ ਰਾਹੀਂ ਰਾਜਿੰਦਰਾ ਹਸਪਤਾਲ ਪਹੁੰਚਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ’ਚ ਕਿਸ ਦੀ ਗ਼ਲਤੀ ਹੈ ਤੇ ਉਸ ਦੇ ਮੁਤਾਬਿਕ ਹੀ ਕਾਨੂੰਨੀ ਧਾਰਾਵਾਂ ’ਚ ਹੋਰ ਵਾਧਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਭਾਦਸੋਂ ਡਰੇਨ ਦੀ ਤੁਰੰਤ ਸਫਾਈ ਕਰਵਾਈ ਜਾਵੇ, ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਲੋਕ ਸੰਘਰਸ਼ ਵਿੱਢਿ... ਅਗਲੀ ਖ਼ਬਰ ਹਰਪ੍ਰੀਤ ਸਿੰਘ ਪ੍ਰੀਤ ਨੇ ਸੰਭਾਲਿਆ ਸੀਨੀ: ਮੀਤ ਪ੍ਰਧਾਨ ਨਗਰ ਕੌਸਲ ਨਾਭਾ ਦਾ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।