19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਭਰੂਣ ਹੱਤਿਆ ਤੇ ਗੈਰ-ਕਾਨੂੰਨੀ ਲਿੰਗ ਜਾਂਚ ਵਿਰੁੱਧ ਪੰਜਾਬ ਸਰਕਾਰ ਕਰ ਰਹੀ ਸਖ਼ਤ ਕਾਰਵਾਈ

ਅਜੀਤ ਡੈਸਕ 25-06-2026
ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ’ਚ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਮੌਜੂਦ ਸਨ। ਸਿਹਤ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਖ਼ਾਸ ਸੂਚਨਾ ਦੇ ਆਧਾਰ ’ਤੇ 12 ਜੂਨ 2026 ਨੂੰ ਜ਼ਿਲ੍ਹਾ ਯੋਗ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਦੀ ਅਗਵਾਈ ਹੇਠ ਪੀ.ਸੀ.ਪੀ.ਐਨ.ਡੀ.ਟੀ. ਟੀਮ ਨੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਇਕ ਡਿਕੋਇ ਆਪ੍ਰੇਸ਼ਨ ਕੀਤਾ। ਇਸ ਕਾਰਵਾਈ ਦੌਰਾਨ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਸੰਬੰਧੀ ਮੁੱਢਲੇ ਸਬੂਤ ਪ੍ਰਾਪਤ ਹੋਏ ਅਤੇ ਇਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ। ਇਸ ਕਾਰਵਾਈ ਦੇ ਆਧਾਰ ’ਤੇ ਥਾਣਾ ਕੋਤਵਾਲੀ, ਪਟਿਆਲਾ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਪੁਲਿਸ ਵਿਭਾਗ ਵਲੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਮੀਨਾ ਰਾਣੀ ਵਾਸੀ ਚੌਰਾ ਜਿਲ੍ਹਾ ਪਟਿਆਲਾ ਅਤੇ ਜਰਨੈਲ ਸਿੰਘ ਵਾਸੀ ਸਵਾਜਪੁਰ ਜਿਲ੍ਹਾ ਪਟਿਆਲਾ ਦੋਵੇਂ ਵਾਸੀ ਪਿੰਡ ਚੌਰਾ, ਜ਼ਿਲ੍ਹਾ ਪਟਿਆਲਾ, ਨੂੰ ਇਸ ਮਾਮਲੇ ਵਿਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਇਸ ਸਫਲ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਯੋਗ ਅਥਾਰਟੀ-ਕਮ-ਸਿਵਲ ਸਰਜਨ, ਪਟਿਆਲਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਟੀਮ ਦੀ ਸ਼ਲਾਘਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਤੇ ਹੋਰ ਲਾਗੂ ਕਾਨੂੰਨਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਚੇਅਰਮੈਨ ਪੀ.ਆਰ.ਟੀ.ਸੀ. ਨੇ ਬੁਢਲਾਡਾ ਬੱਸ ਸਟੈਂਡ ਤੇ ਵਰਕਸ਼ਾਪ ਦੀਆਂ ਬੁਨਿਆਦੀ ਸਹੂਲਤਾਂ ਸੁਧਾਰਨ ਲਈ ਦਿੱਤਾ ਅਮਲੀ ਰੂਪ ਅਗਲੀ ਖ਼ਬਰ ਸ੍ਰੀਮਾਨ 111 ਸੰਤ ਬਾਬਾ ਬਲਵੰਤ ਸਿੰਘ ਸਿਹੋੜਾ ਸਾਹਿਬ ਵਾਲਿਆਂ ਦੀ 12ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।