19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਕਰ ਰਹੀ–ਜੀ.ਪੀ

ਅਜੀਤ ਡੈਸਕ 25-06-2026
ਬਸੀ ਪਠਾਣਾਂ, 24 ਜੂਨ (ਰਾਜਿੰਦਰ ਸ਼ਰਮਾ)-ਪੰਜਾਬ ਵਿਚ ਚੱਲ ਰਹੀ ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਰੌਸ਼ਨੀ ਦੇ ਰਹੀ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਉੱਜਵਲ ਨਜ਼ਰ ਆ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਦੋਂ ਸਰਕਾਰੀ ਵਿਭਾਗ ਦਾ ਨਿਯੁਕਤੀ ਪੱਤਰ ਮਿਲਦਾ ਹੈ ਤਾਂ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਮਿਲਦੀ ਹੈ ਅਤੇ ਪਰਿਵਾਰ ਨੂੰ ਨਵਾਂ ਭਰੋਸਾ ਮਿਲਦਾ ਹੈ। ਜੀ. ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਯੋਗ ਨੌਜਵਾਨ ਨੂੰ ਰੁਜ਼ਗਾਰ ਦੇਣਾ ਨਿਸ਼ਚਿਤ ਕੀਤਾ ਹੋਇਆ, ਤਾਂ ਜੋ ਪੰਜਾਬ ਨੂੰ ਹੋਰ ਮਜ਼ਬੂਤ ਅਤੇ ਖ਼ੁਸ਼ਹਾਲ ਬਣਾਉਣ ਵਿਚ ਇਹ ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਪੰਜਾਬ ਦੀ ਤਰੱਕੀ ਨੂੰ ਵੀ ਨਵੀਂ ਰਫ਼ਤਾਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਉੱਜਵਲ ਭਵਿੱਖ ਹੀ ਰੰਗਲੇ ਅਤੇ ਵਿਕਸਤ ਪੰਜਾਬ ਦੀ ਮਜ਼ਬੂਤ ਨੀਂਹ ਹੈ।
ਪਿਛਲੀ ਖ਼ਬਰ ਦੂਜੀ ਵਾਰ ਚੋਣ ਮੁਲਤਵੀ ਹੋਣ ’ਤੇ ਕਾਂਗਰਸੀਆਂ ਨੇ ਕੌਂਸਲ ਦਫਤਰ ਬਨੂੜ ਵਿਖੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਚੇਅਰਮੈਨ ਪੀ.ਆਰ.ਟੀ.ਸੀ. ਨੇ ਬੁਢਲਾਡਾ ਬੱਸ ਸਟੈਂਡ ਤੇ ਵਰਕਸ਼ਾਪ ਦੀਆਂ ਬੁਨਿਆਦੀ ਸਹੂਲਤਾਂ ਸੁਧਾਰਨ ਲਈ ਦਿੱਤਾ ਅਮਲੀ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।