10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਹੈ - ਜਸਪਾਲ ਜੁਨੇਜਾ ਨਵ-ਨਿਯੁਕਤ ਵਪਾਰ ਵਿੰਗ ਪ੍ਰਧਾਨ ਨਰੇਸ਼ ਗਰਗ ਅਤੇ ਬੀ.ਸੀ. ਵਿੰਗ ਪ੍ਰਧਾਨ ਰਣਬੀਰ ਸਿੰਘ ਮਠਾੜੂ ਨੂੰ ਸਿਰੋਪਾਉ ਪਾ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 26-06-2026
ਨਾਭਾ, 25 ਜੂਨ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਮੇਸ਼ਾ ਹੀ ਮਿਹਨਤੀ ਵਰਕਰਾਂ ਅਤੇ ਆਗੂਆਂ ਨੂੰ ਬਣਦਾ ਮਾਲ ਸਨਮਾਨ ਦਿੱਤਾ ਜਾਂਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਨਵ ਨਿਯੁਕਤ ਵਪਾਰ ਵਿੰਗ ਪ੍ਰਧਾਨ ਨਰੇਸ਼ ਗਰਗ ਅਤੇ ਬੀ ਸੀ ਵਿੰਗ ਦੇ ਪ੍ਰਧਾਨ ਰਣਬੀਰ ਸਿੰਘ ਮਠਾੜੂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਸਮੁੱਚੀ ਲੀਡਰਸ਼ਿਪ ਵਲੋਂ ਨਰੇਸ਼ ਗਰਗ ਨੂੰ ਵਪਾਰ ਵਿੰਗ ਦਾ ਪ੍ਰਧਾਨ ਅਤੇ ਬੀ.ਸੀ. ਵਿੰਗ ਪ੍ਰਧਾਨ ਰਣਬੀਰ ਸਿੰਘ ਮਠਾੜੂ ਲਗਾਇਆ ਗਿਆ ਹੈ ਕਿਉਂਕਿ ਇਹ ਆਗੂ ਬਹੁਤ ਹੀ ਮਿਹਨਤੀ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਵਾਲੇ ਇਨਸਾਨ ਹਨ, ਉਹ ਹਮੇਸ਼ਾ ਵਪਾਰੀਆਂ ਦੇ ਦੁੱਖ ਸੁੱਖ ਵਿਚ ਖੜ੍ਹਦੇ ਹਨ ਅਤੇ ਉਨ੍ਹਾਂ ਦਾ ਹਮੇਸ਼ਾ ਸਾਥ ਦਿੰਦੇ ਹਨ। ਸਨਮਾਨਿਤ ਹੋਣ ਉਪਰੰਤ ਨਵ ਨਿਯੁਕਤ ਪ੍ਰਧਾਨ ਨਰੇਸ਼ ਗਰਗ ਅਤੇ ਰਣਬੀਰ ਸਿੰਘ ਮਠਾੜੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਰਾਜ ਮੰਤਰੀ ਹਰਸਿਮਰਨ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਵਪਾਰ ਵਿੰਗ ਪੰਜਾਬ ਪ੍ਰਧਾਨ ਐੱਨ.ਕੇ. ਸ਼ਰਮਾ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਅਤੇ ਜਸਪਾਲ ਜੁਨੇਜਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਮਜਬੂਤੀ ਲਈ ਬੂਥ ਪੱਧਰ ਤੇ ਕੰਮ ਕੀਤੇ ਜਾਣਗੇ ਅਤੇ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਉਹਨਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹਨਾਂ ਨਾਲ ਸੰਪਰਕ ਕੀਤਾ ਜਾਵੇ ਤਾਂ ਕਿ ਉਨਾਂ ਦੀਆਂ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਹਰਵਿੰਦਰ ਸਿੰਘ ਗਿੱਲ ਕਾਕੜਾ ਸਰਬਸੰਮਤੀ ਨਾਲ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਬਿਜਲੀ ਨਿਗਮ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਛੁੱਟੀ ਸਮੇਂ ਗੇਟ ਬੰਦ ਹੋਣ ਦੇ ਵਿਰੋਧ ’ਚ ਕੀਤਾ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।