10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹਰਵਿੰਦਰ ਸਿੰਘ ਗਿੱਲ ਕਾਕੜਾ ਸਰਬਸੰਮਤੀ ਨਾਲ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ

ਅਜੀਤ ਡੈਸਕ 26-06-2026
ਸਮਾਣਾ, 25 ਜੂਨ (ਪ੍ਰੀਤਮ ਸਿੰਘ ਨਾਗੀ)-ਇਲਾਕੇ ਦੀ ਪ੍ਰਮੁੱਖ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੀ ਚੋਣ ਅੱਜ ਭਾਈਚਾਰਕ ਸਾਂਝ ਅਤੇ ਆਪਸੀ ਸਹਿਮਤੀ ਦੇ ਮਾਹੌਲ ਵਿਚ ਸਰਬਸੰਮਤੀ ਨਾਲ ਸੰਪੰਨ ਹੋਈ। ਇਹ ਸੁਸਾਇਟੀ ਪਿੰਡ ਜਮਾਲਪੁਰ, ਫਤਿਹਪੁਰ ਅਤੇ ਕਾਕੜਾ ਦੇ ਕਿਸਾਨਾਂ ਅਤੇ ਮੈਂਬਰਾਂ ਨੂੰ ਸੇਵਾਵਾਂ ਪ੍ਰਦਾਨ ਕਰਦੀ ਹੈ। ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਅਹੁਦੇ ਲਈ ਮੁਕਾਬਲਾ ਨਹੀਂ ਹੋਇਆ ਅਤੇ ਸਾਰੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੋਣ ਉਪਰੰਤ ਹਰਵਿੰਦਰ ਸਿੰਘ ਗਿੱਲ ਕਾਕੜਾ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ।
ਇਸ ਤੋਂ ਇਲਾਵਾ ਗੁਲਾਬ ਸਿੰਘ ਅਤੇ ਅਮਰਜੀਤ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਨਵੀਂ ਕਮੇਟੀ ਵਿਚ ਸੋਨੂੰ, ਕਸ਼ਮੀਰ ਸਿੰਘ, ਗੁਰਜੰਟ ਸਿੰਘ, ਅਮਰਜੀਤ ਕੌਰ, ਹਰਮਿੰਦਰ ਸਿੰਘ ਅਤੇ ਹੋਰ ਮੈਂਬਰ ਵੀ ਸ਼ਾਮਲ ਕੀਤੇ ਗਏ। ਨਵ-ਨਿਯੁਕਤ ਪ੍ਰਧਾਨ ਹਰਵਿੰਦਰ ਸਿੰਘ ਗਿੱਲ ਨੇ ਸਮੂਹ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਮੈਂਬਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ, ਕਿਸਾਨਾਂ ਨੂੰ ਸਮੇਂ ਸਿਰ ਖਾਦ, ਬੀਜ ਅਤੇ ਕਰਜ਼ਾ ਸਹੂਲਤਾਂ ਉਪਲਬਧ ਕਰਵਾਉਣ ਅਤੇ ਸੁਸਾਇਟੀ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਬਸੰਮਤੀ ਨਾਲ ਹੋਈ ਚੋਣ ਪਿੰਡਾਂ ਦੀ ਏਕਤਾ ਅਤੇ ਆਪਸੀ ਭਾਈਚਾਰੇ ਦੀ ਮਿਸਾਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਕਮੇਟੀ ਸੁਸਾਇਟੀ ਦੀ ਤਰੱਕੀ ਅਤੇ ਕਿਸਾਨਾਂ ਦੀ ਭਲਾਈ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਪਿਛਲੀ ਖ਼ਬਰ ਹਰਦਿਆਲ ਕੰਬੋਜ ਵਲੋਂ ਯੂਥ ਕਾਂਗਰਸ ਦੇ ਚੁਣੇ ਗਏ ਨਵੇਂ ਅਹੁਦੇਦਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਹੈ - ਜਸਪਾਲ ਜੁਨੇਜਾ ਨਵ-ਨਿਯੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।