10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰਾਜਪੁਰਾ ਨੇੜੇ ਸੜਕ ਹਾਦਸੇ ’ਚ ਦਿੱਲੀ ਪੁਲਿਸ ਦੇ ਪੰਜ ਮੁਲਾਜ਼ਮ ਜ਼ਖ਼ਮੀ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 26-06-2026
ਰਾਜਪੁਰਾ, 25 ਜੂਨ (ਜੀ.ਪੀ. ਸਿੰਘ)-ਰਾਜਪੁਰਾ-ਅੰਬਾਲਾ ਮੁੱਖ ਕੌਮੀ ਸ਼ਾਹ ਮਾਰਗ ਨੰਬਰ-44 ’ਤੇ ਵਾਪਰੇ ਇਕ ਸੜਕ ਹਾਦਸੇ ’ਚ ਲੁਧਿਆਣਾ ਜਾ ਰਹੇ ਦਿੱਲੀ ਪੁਲਿਸ ਪਾਰਟੀ ਦੇ 5 ਮੁਲਾਜ਼ਮ ਜ਼ਖ਼ਮੀ ਹੋ ਗਏ। ਥਾਣਾ ਸ਼ਹਿਰੀ ਦੀ ਪੁਲਿਸ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਸੁਰਲ ਕਲਾਂ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਕਿ ਉਹ ਦਿੱਲੀ ਪੁਲਿਸ ’ਚ ਮੁਲਾਜ਼ਮ ਹੈ। ਜਿਸ ਤੇ ਉਹ ਆਪਣੇ ਸਾਥੀ ਕਰਮਚਾਰੀਆਂ ਇੰਸਪੈਕਟਰ ਜਤਿੰਦਰ, ਥਾਣੇਦਾਰ ਦੀਪਕ ਚੌਧਰੀ, ਹੌਲਦਾਰ ਅਨੂਪ ਸਿੰਘ, ਸਿਪਾਹੀ ਕ੍ਰਿਸ਼ਨ ਕੁਮਾਰ ਦੇ ਨਾਲ ਗੱਡੀ ਵਿਚ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ ਤਾਂ ਜਦੋਂ ਉਹ ਭਰਾਵਾਂ ਦੇ ਢਾਬੇ ਨੇੜੇ ਜਾ ਰਹੇ ਸਨ ਤਾਂ ਇਕ ਬੱਸ ਨੇ ਜਦੋਂ ਉਨ੍ਹਾਂ ਦੀ ਗੱਡੀ ਨੂੰ ਕਰਾਸ ਕੀਤਾ ਤਾਂ ਗੱਡੀ ਨੂੰ ਬਚਾਉਣ ਦੇ ਲਈ ਉਨ੍ਹਾਂ ਇੱਕਦਮ ਕਟ ਮਾਰਿਆ ਤਾਂ ਉਨ੍ਹਾਂ ਦੀ ਗੱਡੀ ਸੜਕ ਵਿਚਕਾਰ ਖੜ੍ਹੇ ਟਰੱਕ ਦੇ ਨਾਲ ਟਕਰਾ ਗਈ। ਇਸ ਸੜਕ ਹਾਦਸੇ ’ਚ ਉਸ ਸਣੇ ਸਾਰੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਿਸ ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਟਰੱਕ ਚਾਲਕ ਬਲਜੀਤ ਸਿੰਘ ਵਾਸੀ ਅਲੀਪੁਰਾ ਉੱਤਰ ਪ੍ਰਦੇਸ਼ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਮਰ ਥੀਏਟਰ ਵਰਕਸ਼ਾਪ ਦਾ ਸਫਲ ਸਮਾਪਨ ਅਗਲੀ ਖ਼ਬਰ ਨਵੇਂ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਨੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।