08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੀ.ਐਮ. ਸਵਨਿਧੀ ਮਹੋਤਸਵ ਧੂਮ-ਧਾਮ ਨਾਲ ਮਨਾਇਆ

ਅਜੀਤ ਡੈਸਕ 27-06-2026
ਪਟਿਆਲਾ, 26 ਜੂਨ (ਅ.ਸ. ਅਹਲੂਵਾਲੀਆ)-ਨਗਰ ਨਿਗਮ ਪਟਿਆਲਾ ਵਿਖੇ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਤਹਿਤ ਵਿਸ਼ੇਸ਼ ਪੀ.ਐਮ. ਸਵਨਿਧੀ ਮਹੋਤਸਵ ਮਨਾਇਆ ਗਿਆ। ਇਸ ਵਿਚ ਸ਼ਹਿਰ ਦੇ ਲਗਭਗ 150 ਸਟ੍ਰੀਟ ਵੈਂਡਰਾਂ (ਰੇਹੜੀ-ਫੜ੍ਹੀ ਵਾਲਿਆਂ) ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਛੋਟੇ ਵਪਾਰੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣਾਉਣਾ ਅਤੇ ਯੋਜਨਾ ਦਾ ਸਹੀ ਲਾਭ ਲੈ ਕੇ ਸਮੇਂ ਸਿਰ ਕਰਜ਼ਾ ਮੋੜਨ ਵਾਲੇ ਸਫ਼ਲ ਲਾਭਪਾਤਰੀਆਂ ਨੂੰ ਸਨਮਾਨਿਤ ਕਰਨਾ ਸੀ। ਸਮਾਗਮ ਦੌਰਾਨ ਪੀ.ਐਮ. ਸਵਨਿਧੀ ਯੋਜਨਾ ਅਧੀਨ ਬੈਂਕਾਂ ਪਾਸੋਂ ਲਏ ਕਰਜ਼ੇ ਦੀਆਂ ਸਾਰੀਆਂ ਕਿਸ਼ਤਾਂ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਅਦਾ ਕਰਨ ਵਾਲੇ ਸਟ੍ਰੀਟ ਵੈਂਡਰਾਂ ਨੂੰ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਸਟ੍ਰੀਟ ਵੈਂਡਰਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸੁਰੱਖਿਆ, ਆਲੇ-ਦੁਆਲੇ ਦੀ ਸਫ਼ਾਈ ਅਤੇ ਸਿਹਤ ਸੰਬੰਧੀ ਮਾਪਦੰਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜਸਵਿੰਦਰ ਸ਼ਰਮਾ, ਪੀ.ਐਮ. ਸਵਨਿਧੀ ਯੋਜਨਾ ਦੇ ਨੋਡਲ ਅਫ਼ਸਰ ਸੁਰਜੀਤ ਸਿੰਘ ਚੀਮਾ, ਵੱਖ-ਵੱਖ ਬੈਂਕਾਂ ਦੇ ਸੀਨੀਅਰ ਪ੍ਰਬੰਧਕ, ਸਿਟੀ ਮਿਸ਼ਨ ਮੈਨੇਜਰ, ਕਮਿਊਨਿਟੀ ਆਰਗੇਨਾਈਜ਼ਰ ਹਾਜ਼ਰ ਸਨ।
ਪਿਛਲੀ ਖ਼ਬਰ ਜਗਮੀਤ ਸਿੰਘ ਹਰਿਆਊ ਨੇ ਅਹੁਦੇਦਾਰਾਂ ਦੀ ਕੀਤੀ ਨਿਯੁਕਤੀ ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਕੰਪਲੈਕਸ ਅੰਦਰ ਲਗਾਏ ‘ਗੁਰੂ ਦੋਖੀ ਪੰਥ ਵਿਰੋਧੀ’ ਹੋਰਡਿੰਗਜ਼-ਜਥੇਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।