08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਗ਼ਰਜ਼ੀ ਕਾਂਗਰਸ

ਅਜੀਤ ਡੈਸਕ 27-06-2026
ਰਾਜਪੁਰਾ, 26 ਜੂਨ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਾਸੀ ਸੀਵਰੇਜ ਦੇ ਮਾੜੇ ਪ੍ਰਬੰਧ, ਪੀਣ ਵਾਲਾ ਪਾਣੀ ਅਤੇ ਸਾਫ਼ ਸਫ਼ਾਈ ਨੂੰ ਲੈ ਕੇ ਲੋਕੀ ਨਗਰ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਏ ਪਏ ਹਨ ਪਰ ਨਗਰ ਕੌਂਸਲ ਦੇ ਅਧਿਕਾਰੀ ਅੱਖਾਂ ’ਤੇ ਪੱਟੀ ਬੰਨ੍ਹ ਕੇ ਕੁੰਭਕਰਨੀ ਨੀਂਦ ਸੁੱਤੇ ਪਏ ਹਨ, ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ ਕਿ ਬੰਦੇ ਬਣ ਜਾਓ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੇ ਨਿਕਲਣ ਵਾਲੇ ਸਿੱਟਿਆਂ ਦਾ ਪ੍ਰਸ਼ਾਸਨ ਆਪ ਜ਼ਿੰਮੇਵਾਰ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨਗਰ ਕੌਂਸਲ ਦੇ ਵਿਹੜੇ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ’ਤੇ ਨਾਅਰੇਬਾਜ਼ੀ ਕੀਤੀ ਗਈ। ਕੰਬੋਜ ਨੇ ਲਲਕਾਰਿਆਂ ਕਿਹਾ ਕਿ ਸੂਬੇ ਵਿਚ ਸਾਢੇ ਚਾਰ ਸਾਲ ਤੋਂ ਵੀ ਜ਼ਿਆਦਾ ਸਮਾਂ ਹੋ ਗਿਆ ਹੈ ‘ਆਪ’ ਦੀ ਸਰਕਾਰ ਹੈ ਪਰ ਸ਼ਹਿਰ ਵਾਸੀ ਪੀਣ ਵਾਲੇ ਸਾਫ਼ ਸੁਥਰੇ ਪਾਣੀ ਤੋਂ ਵੀ ਤੰਗ ਹਨ। ਸ਼ਹਿਰ ਵਿਚ ਸਾਫ਼ ਸਫ਼ਾਈ ਦਾ ਮੰਦਾ ਹਾਲ ਹੈ। ਸ਼ਹਿਰ ਦੀਆਂ ਸੜਕਾਂ ਗਲੀਆਂ ਵਿਚੋਂ ਬਾਈਕ ’ਤੇ ਜਾਣਾ ਤਾਂ ਦੂਰ ਪੈਦਲ ਚੱਲਣ ਵੀ ਔਖਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਵਿਚ ਕਾਂਗਰਸ ਦੇ ਰਾਜ ਸਮੇਂ ਸ਼ਹਿਰ ਨੂੰ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ਪਰ ਹੁਣ ਉਹੀ ਸ਼ਹਿਰ ਹੈ ਜਿਸ ਨੂੰ ਸਾਫ਼ ਸਫ਼ਾਈ ਨਾ ਹੋਣ ਕਾਰਨ ਜੁਰਮਾਨੇ ਲੱਗ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਕਰੋੜਾਂ ਰੁਪਏ ਦੀਆਂ ਅਤਿ ਆਧੁਨਿਕ ਮਸ਼ੀਨਾਂ ਲੈ ਕੇ ਦਿੱਤੀਆਂ ਸਨ ਪਰ ਹੁਣ ਇਹ ਹਸਪਤਾਲ ਸਿਰਫ਼ ਤੇ ਸਿਰਫ਼ ਰੈਫ਼ਰ ਹਸਪਤਾਲ ਬਣ ਕੇ ਰਹਿ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਿਚ ਚਿਲਡਰਨ ਪਾਰਕ, ਖੇਡ ਸਟੇਡੀਅਮ ਅਤੇ ਹੋਰ ਕਰੋੜਾਂ ਰੁਪਏ ਲਾ ਕੇ ਸ਼ਹਿਰ ਦੀ ਕਾਇਆਕਲਪ ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਗਿਆ ਹੈ। ਸੀਵਰੇਜ ਦਾ ਗੰਦਾ ਪਾਣੀ ਤਾਂ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਵਿਚ ਜਾ ਰਿਹਾ ਹੈ ਪਰ ਲੋਕਾਂ ਦੇ ਘਰਾਂ ਵਿਚ ਪੀਣ ਵਾਲਾ ਸਾਫ਼-ਸੁਥਰਾ ਪਾਣੀ ਨਹੀਂ ਹੈ। ਸ਼ਹਿਰ ਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ ਹੋਏ ਪਏ ਹਨ। ਕੰਬੋਜ ਨੇ ਕਿਹਾ ਕਿ ਜੇਕਰ ਦੋ ਹਫ਼ਤਿਆਂ ਵਿਚ ਸੁਧਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਚੁੱਪ ਨਹੀਂ ਬੈਠਣਗੇ। ਇਸ ਮੌਕੇ ’ਤੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ, ਮਲਕੀਤ ਸਿੰਘ ਉਪਲਹੇੜੀ, ਕੌਂਸਲਰ ਭੁਪਿੰਦਰ ਸਿੰਘ ਸੰਜੂ, ਅਮਨਦੀਪ ਸਿੰਘ ਨਾਗੀ, ਡਿੰਪੀ ਰਾਣਾ, ਬਲਵਿੰਦਰ ਸਿੰਘ ਸਧਰੋਰਮਾਜਰਾ, ਨਵਦੀਪ ਸਿੰਘ ਨਵੀ, ਜਗਨੰਦਨ ਗੁਪਤਾ, ਟਿਕੂ ਕੌਂਸਲਰ, ਤਰਲੋਚਨ ਸਿੰਘ ਭੰਗੂ, ਅਮਰਜੀਤ ਸਿੰਘ ਲਿਕਨ, ਜਸਪ੍ਰੀਤ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਰਣਜੋਧ ਹਡਾਣਾ ਨੇ ਪਿੰਡ ਮਗਰ ਸਾਹਿਬ, ਈਸਰਹੇੜੀ ਅਤੇ ਮਸ਼ੀਂਗਣ ਦੀਆਂ ਸੱਥਾਂ ’ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਜਨਤਾ ਦੀ ਸੁਰੱਖਿਆ ਲਈ ਭਾਜਪਾ ਦੀ ਲੜਾਈ ਸਫ਼ਲ-ਪਰਮਜੀਤ ਸਿੰਘ ਕੈਂਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।