08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਰਣਜੋਧ ਹਡਾਣਾ ਨੇ ਪਿੰਡ ਮਗਰ ਸਾਹਿਬ, ਈਸਰਹੇੜੀ ਅਤੇ ਮਸ਼ੀਂਗਣ ਦੀਆਂ ਸੱਥਾਂ ’ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅਜੀਤ ਡੈਸਕ 27-06-2026
ਦੇਵੀਗੜ੍ਹ, 26 ਜੂਨ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਸਰਕਾਰ ਲੋਕਾਂ ਦੇ ਦੁਆਰ’ ਸੋਚ ’ਤੇ ਪਹਿਰਾ ਦਿੰਦਿਆਂ ਅਤੇ ਪਿੰਡਾਂ ਨੂੰ ਵਿਕਾਸ ਪੱਖੋਂ ਸੂਬੇ ’ਚੋਂ ਮੋਹਰੀ ਬਣਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਹਡਾਣਾ ਨੇ ਪਿੰਡ ਮਗਰ ਸਾਹਿਬ, ਈਸਰਹੇੜੀ ਅਤੇ ਮਸ਼ੀਂਗਣ ਦੇ ਵੱਡੇ ਇਕੱਠ ਵਿਚ ਸੱਥਾਂ ਦੇ ਰੂਪ ’ਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਨੇ ਸਿੱਧਾ ਪਿੰਡ ਵਾਸੀਆਂ ਦੇ ਰੂ-ਬਰੂ ਹੋ ਕੇ ਉਨ੍ਹਾਂ ਦੀਆਂ ਰੋਜ਼-ਮਰ੍ਹਾ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਚਰਨਜੀਤ ਸਿੰਘ ਨੈਣਾ ਚੇਅਰਮੈਨ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ, ਹੋਰ ਬਲਾਕ ਸੰਮਤੀ ਮੈਂਬਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਪਿੰਡਾਂ ਦੇ ਸਰਪੰਚ-ਪੰਚ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ’ਚ ਪਿੰਡ ਨਿਵਾਸੀ ਹਾਜ਼ਰ ਸਨ। ਇਸ ਮੌਕੇ ਪਿੰਡਾਂ ਦੀਆਂ ਸੱਥਾਂ ’ਚ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਨਿਸ਼ਾਨਾ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਸਟਰੀਟ ਲਾਈਟਾਂ ਅਤੇ ਸਾਂਝੀਆਂ ਥਾਵਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਡਾਣਾ ਨੇ ਕਿਹਾ ਕਿ ਦੌਰੇ ਦੌਰਾਨ ਹਲਕੇ ਦੇ ਲੋਕਾਂ ਵਲੋਂ ਜੋ ਅਥਾਹ ਪਿਆਰ, ਮਾਣ-ਸਤਿਕਾਰ ਅਤੇ ਆਸ਼ੀਰਵਾਦ ਮਿਲਿਆ ਹੈ, ਉਹ ਉਸ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਵਾਅਦਾ ਕੀਤਾ ਕਿ ਜਨਤਾ ਵੱਲੋਂ ਜਿਤਾਏ ਇਸੇ ਭਰੋਸੇ ਸਦਕਾ ਉਹ ਸਨੌਰ ਹਲਕੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਸੇਵਾ ਕਰਦੇ ਰਹਿਣਗੇ। ਤਿੰਨਾਂ ਪਿੰਡਾਂ ਵਿਚ ਪਹੁੰਚਣ ’ਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਦਾ ਬਜ਼ੁਰਗਾਂ, ਨੌਜਵਾਨਾਂ ਅਤੇ ਮਾਤਾਵਾਂ ਵਲੋਂ ਬਹੁਤ ਹੀ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਮਾਨ ਸਰਕਾਰ ਅਤੇ ਹਡਾਣਾ ਦੀ ਇਸ ਪਹੁੰਚ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਆਗੂ ਖ਼ੁਦ ਉਨ੍ਹਾਂ ਦੇ ਵਿਚਕਾਰ ਸੱਥ ਵਿਚ ਬੈਠ ਕੇ ਮੁਸ਼ਕਲਾਂ ਹੱਲ ਕਰ ਰਿਹਾ ਹੈ।
ਪਿਛਲੀ ਖ਼ਬਰ ਸ਼ੋਰਗਿਰ ਬਸਤੀ ਵਿਚ ਗੈਰ-ਕਾਨੂੰਨੀ ਪਟਾਕਿਆਂ ਬਣਾਉਣ ਦਾ ਭੰਡਾਫੋੜ ਅਗਲੀ ਖ਼ਬਰ ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਗ਼ਰਜ਼ੀ ਕਾਂਗਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।