09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਤੋਂ ਵਧ ਠੱਗੇ

ਅਜੀਤ ਡੈਸਕ 27-06-2026
ਪਟਿਆਲਾ, 26 ਜੂਨ (ਮਨਦੀਪ ਸਿੰਘ ਖਰੌੜ)-ਨੌਜਵਾਨਾਂ ’ਚ ਵਿਦੇਸ਼ ਜਾਣ ਦੀ ਲਲ੍ਹਕ ਇੰਨੀ ਜ਼ਿਆਦਾ ਹੈ ਕਿ ਉਹ ਜਾਂਚ ਕੀਤੇ ਬਿਨਾਂ ਹੀ ਏਜੰਟਾਂ ਕੋਲ ਪੈਸੇ ਫਸਾ ਲੈਂਦੇ ਹਨ। ਇਵੇਂ ਦੀ ਹੀ ਇਕ ਸ਼ਿਕਾਇਤ ਅਰਬਨ ਅਸਟੇਟ ਪੁਲਿਸ ਕੋਲ ਅਮਨਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਟਿਆਲਾ ਨੇ ਦਰਜ ਕਰਵਾਈ ਹੈ। ਅਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਅਤੇ ਬਲਵੰਤ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਪੈਸੇ ਲੈ ਲਏ ਅਤੇ ਬਾਅਦ ’ਚ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਸ ਦੱਸਿਆ ਕਿ 4 ਲੱਖ 30 ਹਜ਼ਾਰ ਰੁਪਏ ਵਾਪਸ ਕਰਨ ਸੰਬੰਧੀ 27 ਮਾਰਚ ਨੂੰ ਉਨ੍ਹਾਂ ਦਾ ਪੰਚਾਇਤੀ ਰਾਜ਼ੀਨਾਮਾ ਹੋ ਗਿਆ ਸੀ ਪਰੰਤੂ ਮੁਲਜ਼ਮ ਅਮਨਦੀਪ ਸਿੰਘ ਵਾਸੀ ਅਰਬਨ ਅਸਟੇਟ ਨੇ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ। ਪੁਲਿਸ ਵਲੋਂ ਜਾਂਚ ਕਰਨ ਉਪਰੰਤ ਅਮਨਦੀਪ ਸਿੰਘ ਵਾਸੀ ਅਰਬਨ ਅਸਟੇਟ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਦੀ ਟੀਮ ਇੰਡੋ-ਨੇਪਾਲ ਯੂਥ ਇੰਟਰਨੈਸ਼ਨਲ ਚੈਂਪੀਅਨਸ਼ਿਪ ਲਈ ਰਵਾਨਾ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਥਿੰਦ ਬਣੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।