19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪਿੰਡ ਬਿੰਜਲ ਵਿਖੇ ਨਾਈਟ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼, ਇੰਦਰਜੀਤ ਸਿੰਘ ਸੰਧੂ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਕਿਹਾ, ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ

ਅਜੀਤ ਡੈਸਕ 30-06-2026
ਦੇਵੀਗੜ੍ਹ, 29 ਜੂਨ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੇ ਪਿੰਡ ਬਿੰਜਲ ਵਿਖੇ ਐਨ.ਆਰ.ਆਈ. ਕਲੱਬ ਬਿੰਜਲ ਵਲੋਂ ਇਕ ਸ਼ਾਨਦਾਰ ਨਾਈਟ ਕ੍ਰਿਕਟ ਟੂਰਨਾਮੈਂਟ ਦਾ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਰੀਬਨ ਕੱਟ ਕੇ ਕੀਤਾ। ਇਸ ਉਪਰੰਤ ਉਨ੍ਹਾਂ ਭਾਂਖਰ ਅਤੇ ਨੰਦਗੜ੍ਹ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੈਚ ਸ਼ੁਰੂ ਕਰਵਾਇਆ। ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਆਮ ਤੌਰ ’ਤੇ ਵੱਡੇ ਸ਼ਹਿਰਾਂ ਜਿਵੇਂ ਦਿੱਲੀ, ਮੁੰਬਈ ਅਤੇ ਚੇਨਈ ਵਿਚ ਦੇਖਣ ਨੂੰ ਮਿਲਦੇ ਸਨ ਪਰ ਹਲਕਾ ਸਨੌਰ ਦੇ ਪਿੰਡ ਬਿੰਜਲ ਵਿਚ ਅਜਿਹਾ ਟੂਰਨਾਮੈਂਟ ਹੋਣਾ ਬੜੀ ਮਾਣ ਵਾਲੀ ਗੱਲ ਹੈ। ਉਨ੍ਹਾਂ ਵਿਦੇਸ਼ਾਂ ਵਿਚ ਵਸਦੇ ਪਿੰਡ ਦੇ ਐਨ.ਆਰ.ਆਈ. ਭਰਾਵਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਸਹਿਯੋਗ ਸਦਕਾ ਨੌਜਵਾਨਾਂ ਨੂੰ ਇਕ ਵਧੀਆ ਪਲੇਟਫਾਰਮ ਮਿਲਿਆ ਹੈ। ਸਰਕਾਰੀ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਚਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਆਦੀ ਹਜ਼ਾਰਾਂ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਗਿਆ ਹੈ। ਸੰਧੂ ਨੇ ਅੱਗੇ ਜਾਣਕਾਰੀ ਦਿੱਤੀ ਕਿ ਸੂਬੇ ਵਿਚ ਲਗਭਗ 3100 ਖੇਡ ਗਰਾਊਂਡ ਤਿਆਰ ਕੀਤੇ ਗਏ ਹਨ, ਜਿੱਥੇ ਓਪਨ ਜਿੰਮ ਅਤੇ ਖੇਡ ਕਿੱਟਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਖਿਡਾਰੀ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ। ਇਸ ਮੌਕੇ ਬੰਟੀ ਬਿੰਜਲ ਮੈਂਬਰ ਬਲਾਕ ਸਮਿਤੀ, ਸ਼ਾਮ ਲਾਲ ਸਰਪੰਚ, ਪੂਰਨਪਾਲ ਸਿੰਘ ਸਾਬਕਾ ਸਰਪੰਚ, ਨੇਪਾਲ ਸਿੰਘ ਬਿੰਜਲ, ਐਡਵੋਕੇਟ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਧਗੜੌਲੀ, ਬਲਵਿੰਦਰ ਸਿੰਘ ਧਗੜੌਲੀ, ਰੁਪਿੰਦਰ ਸਿੰਘ ਬਹਿਰੂ ਅਤੇ ਦਵਿੰਦਰ ਸਿੰਘ ਗੋਲਡੀ ਸਮੇਤ ਕਈ ਪਤਵੰਤੇ ਸੱਜਣ ਹਾਜ਼ਰ ਸਨ। ਚੇਅਰਮੈਨ ਸੰਧੂ ਨੇ ਯੂਥ ਕਲੱਬ ਦੇ ਸਮੂਹ ਮੈਂਬਰਾਂ ਅਤੇ ਪ੍ਰਬੰਧਕਾਂ - ਗੁਰਜੀਤ ਸਿੰਘ ਸਾਂਗਵਾਨ, ਕੁਲਦੀਪ ਸਿੰਘ ਸੈਣੀ, ਡਿੰਪੀ ਸੈਣੀ, ਨਾਗਰ ਸਿੰਘ ਸੈਣੀ, ਲਾਲੀ ਸਾਂਗਵਾਨ, ਮਨਦੀਪ ਸੈਣੀ ਅਤੇ ਰਿੰਕੂ ਸੈਣੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਇੰਦਰਜੀਤ ਸਿੰਘ ਸੰਧੂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ।
ਪਿਛਲੀ ਖ਼ਬਰ ਕਾਂਗਰਸ ਲੋਕ ਹਿਤਾਂ ਲਈ ਸੰਘਰਸ਼ ਜਾਰੀ ਰੱਖੇਗੀ - ਬਲਿਹਾਰ ਸਿੰਘ ਸਮਸ਼ਪੁਰਾ ਸਨੌਰ ਬੱਸ ਸਟੈਂਡ ‘ਤੇ ਧੰਨਵਾਦ ਯਾਤਰਾ ਦਾ ਨ... ਅਗਲੀ ਖ਼ਬਰ ਖੇਤੀ ਮੋਟਰਾਂ ਲਈ ਫੌਰੀ ਤੌਰ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਪ੍ਰਧਾਨ ਪਰਮਜੀਤ ਸਿੰਘ ਸਹੋਲੀ ਅਕਾਲੀ ਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।