20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

8 ਕਿੱਲੋ ਗਾਂਜੇ ਸਮੇਤ ਇਕ ਗ੍ਰਿਫ਼ਤਾਰ

ਅਜੀਤ ਡੈਸਕ 30-06-2026
ਰਾਜਪੁਰਾ, 29 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ’ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 8 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ। ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਵਰੁਣ ਸ਼ਰਮਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੋਰਾਨ ਸ਼ੰਭੂ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ’ਤੇ ਨਾਕਾਬੰਦੀ ਕੀਤੀ ਹੋਈ ਸੀ। ਨਾਕੇ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜੇ ਵਿੱਚੋਂ 8 ਕਿੱਲੋ ਗਾਂਜਾ ਬਰਾਮਦ ਹੋਇਆ। ਮੁੱਢਲੀ ਪੁੱਛਗਿੱਛ ਦੋਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਰਾਜਦੇਵ ਵਾਸੀ ਗਲੀ ਨੰਬਰ 1, ਵਿਜੈ ਨਗਰ ਮਿੱਲਰਗੰਜ ਲੁਧਿਆਣਾ ਹਾਲ ਵਾਸੀ ਪਿੰਡ ਬੋਲਹਾ ਜ਼ਿਲ੍ਹਾ ਮਧੁਬਨੀ ਬਿਹਾਰ ਵੱਜੋਂ ਦੱਸੀ। ਸ਼ੰਭੂ ਪੁਲਿਸ ਨੇ ਰਾਜਦੇਵ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਅਕਾਲੀ ਯੂਥ ਆਗੂ ਅੰਮ੍ਰਿਤਪਾਲ ਸਿੰਘ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ 213 ਕਾਲਜਾਂ ਨੇ ਯੂਨੀਵਰਸਿਟੀ ਦੀਆਂ ਵਿੱਤੀ ਨੀਤੀਆਂ ਖ਼ਿਲਾਫ਼ ਮੋਰਚਾ ਖੋਲ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।