20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬੀਬੀ ਸੰਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਸਰਕਲ ਬਧੌਛੀ ਦੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 30-06-2026
ਜਖਵਾਲੀ, 29 ਜੂਨ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਇਸਤਰੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਬੀਬੀ ਹਰਭਜਨ ਕੌਰ ਵਲੋਂ ਪਿੰਡ ਹੁਸੈਨਪੁਰਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿਚ ਵਿਸ਼ਵਾਸ ਪ੍ਰਗਟਾਇਆ। ਮੀਟਿੰਗ ਦੌਰਾਨ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਬੀਬੀ ਸੰਦੀਪ ਕੌਰ ਹੁਸੈਨਪੁਰਾ ਨੂੰ ਸਰਕਲ ਬਧੋਛੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਮਹਿਲਾਵਾਂ ਦੀ ਭਾਗੀਦਾਰੀ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਬੀਬੀ ਸੰਦੀਪ ਕੌਰ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਮਰਜੀਤ ਕੌਰ, ਜਗਜੀਤ ਕੌਰ, ਸਵਰਨਜੀਤ ਕੌਰ, ਪਰਵੀਨ ਕੌਰ, ਸੁਰਿੰਦਰ ਕੌਰ, ਸਵਿੱਤਰੀ, ਸਿਮਰਨਜੀਤ ਕੌਰ, ਦਰਸ਼ਨ ਕੌਰ, ਗੁਰਮੀਤ ਕੌਰ, ਜਗਦੀਪ ਸਿੰਘ, ਸਰਕਲ ਪ੍ਰਧਾਨ ਬਧੌਛੀ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਬਿੱਟੂ ਭਲਵਾਨ, ਵਿਸ਼ਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕਰਨਪ੍ਰੀਤ ਸਿੰਘ, ਸਵਰਨ ਸਿੰਘ, ਅਮਰ ਸਿੰਘ, ਗੁਰਪ੍ਰੀਤ ਸਿੰਘ, ਨਵਜੋਤ ਸਿੰਘ, ਜੀਵਨ ਸਿੰਘ, ਗੁਰਵਿੰਦਰ ਸਿੰਘ ਹੈਪੀ ਸੰਗਤਪੁਰ ਸੋਢੀਆਂ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ, ਅਜੈਬ ਸਿੰਘ ਖੋਜੇਮਾਜਰਾ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਡਾ. ਅਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਮੂਦਪੁਰ ਅਰਾਈਆਂ ਵਿਖੇ ਨਿਰਮਲ ਸਿੰਘ ਭੱਟੀਆਂ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਖੇਤੀ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ‘ਆਪ’ ਸਰਕਾਰ ਫ਼ੇਲ੍ਹ ਸਾਬਤ ਹੋਈ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।