20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮਹਿਮੂਦਪੁਰ ਅਰਾਈਆਂ ਵਿਖੇ ਨਿਰਮਲ ਸਿੰਘ ਭੱਟੀਆਂ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 30-06-2026
ਬਹਾਦਰਗੜ੍ਹ ,29 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਨਿਰਮਲ ਸਿੰਘ ਭੱਟੀਆਂ ਨੇ ਪਿੰਡ ਮਹਿਮੁਦਪੁਰ ਅਰਾਈਆਂ ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਅਤੇ ਸਮਾਜ ਸੇਵੀ ਤਸਵੀਰ ਸਿੰਘ ਸੰਧੂ ਸਾਬਕਾ ਸਰਪੰਚ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਲਾਕੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ, ਜੋ ਹਰ ਹਾਲਾਤ ਵਿਚ ਲੋਕਾਂ ਦੀ ਸੇਵਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰਦੇ ਹਨ, ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿਚ ਕਾਂਗਰਸ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਵਰਕਰਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਉਭਰੇਗੀ। ਉਨ੍ਹਾਂ ਵਰਕਰਾਂ ਨਾਲ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਦੇ ਵਿਕਾਸ ਨਾਲ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਭੱਟੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਅੱਗੇ ਵੀ ਬਣੀ ਰਹੇਗੀ। ਨਿਰਮਲ ਸਿੰਘ ਭੱਟੀਆਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਵਰਕਰਾਂ ਦਾ ਪਿਆਰ, ਸਤਿਕਾਰ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਲਾਕੇ ਦੇ ਵਿਕਾਸ ਲਈ ਆਵਾਜ਼ ਉਠਾਉਂਦੇ ਰਹਿਣਗੇ। ਇਸ ਮੌਕੇ ਜਸਵੀਰ ਸਿੰਘ, ਜੱਸਾ ਸੰਧੂ ਅਮਰੀਕਾ, ਲਖਵਿੰਦਰ ਸਿੰਘ ਲੱਖਾ, ਸਮਸ਼ੇਰ ਸਿੰਘ ਸੰਧੂ, ਗੁਰਨਾਮ ਸਿੰਘ ਜਨਰਲ ਸੈਕਟਰੀ ਸਨੌਰ, ਗੁਰਮੀਤ ਬਾਵਾ, ਸੋਨੀ ਕਪੂਰੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾੜੀ ਬਿਜਲੀ ਸਪਲਾਈ ਦੇ ਝੰਬੇ ਕਿਸਾਨਾਂ ਨੇ ਭਾਕਿਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਐਕਸੀਅਨ ਸਰਹਿੰਦ ਦੇ ਦਫ਼ਤਰ ਦਾ ਕੀਤਾ... ਅਗਲੀ ਖ਼ਬਰ ਬੀਬੀ ਸੰਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਸਰਕਲ ਬਧੌਛੀ ਦੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।