23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਅਜੀਤ ਡੈਸਕ 01-07-2026
ਪਟਿਆਲਾ, 30 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਜ਼ਿਲ੍ਹਾ ਪਟਿਆਲਾ ਸਮੇਤ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਦਾ ਕੰਮਕਾਜ ਮੁੜ ਆਮ ਸਮੇਂ ਅਨੁਸਾਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਗਰਮੀ ਦੀ ਲਹਿਰ (ਹੀਟ ਵੇਵ) ਕਾਰਨ ਸੇਵਾ ਕੇਂਦਰਾਂ ਦਾ ਸਮਾਂ ਅਸਥਾਈ ਤੌਰ ’ਤੇ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਆਮ ਕੰਮਕਾਜ ਦੇ ਸਮੇਂ ਬਹਾਲ ਕੀਤੇ ਜਾਣ ਉਪਰੰਤ ਸੇਵਾ ਕੇਂਦਰਾਂ ਦਾ ਸਮਾਂ ਵੀ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਮੇਂ 1 ਜੁਲਾਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਸਾਰੇ ਸੇਵਾ ਕੇਂਦਰਾਂ ਨੂੰ ਹਦਾਇਤ ਕੀਤੀ ਕਿ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਖੇ ਨਵੇਂ ਸਮੇਂ ਬਾਰੇ ਸੂਚਨਾ ਬੋਰਡਾਂ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ ਜਾਵੇ ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਇਕ ਵਿਅਕਤੀ ਤੇ ਥਾਣਾ ਕੋਤਵਾਲੀ ਨਾਭਾ ਨੇ ਕੀਤਾ ਮਾਮਲਾ ਦਰਜ ਅਗਲੀ ਖ਼ਬਰ ਵਾਅਦਿਆਂ ਤੋਂ ਮੁਕਰੀ ਬਿਜਲੀ ਨਿਗਮ ਤੇ ਪੰਜਾਬ ਸਰਕਾਰ ਖਿਲਾਫ ਗਰਜੇ ਪਾਵਰਕੌਮ ਟਰਾਂਸਕੋ ਆਊਟਸੋਰਸ ਵਰਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।