24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵਿਧਾਇਕ ਦੇਵ ਮਾਨ ਨੇ ਪਿੰਡ ਨਰਮਾਣਾ ਵਿਖੇ ਜਿੰਮ ਦਾ ਕੀਤਾ ਉਦਘਾਟਨ

ਅਜੀਤ ਡੈਸਕ 01-07-2026
ਨਾਭਾ, 30 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਦੀ ਸਿਹਤ ਸੰਭਾਲ ਲਈ ਜਿੰਮਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਪਿੰਡ ਨਰਮਾਣਾ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਜਿੰਮ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਤੰਦਰੁਸਤ ਰੱਖਣ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਮ ਅਤੇ ਖੇਡ ਸਹੂਲਤਾਂ ਨਾਲ ਨੌਜਵਾਨ ਆਪਣਾ ਧਿਆਨ ਸਿਹਤਮੰਦ ਗਤੀਵਿਧੀਆਂ ਵੱਲ ਲਗਾਉਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਦੱਸਿਆ ਕਿ ਹਲਕਾ ਨਾਭਾ ਦੇ ਕਈ ਪਿੰਡਾਂ ਵਿੱਚ ਜਿੰਮ ਦਾ ਸਮਾਨ ਪਹੁੰਚ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਜਲਦ ਹੀ ਇਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਬਾਬਾ ਪ੍ਰਭੂ ਸਿੰਘ, ਧਰਮਿੰਦਰ ਸਿੰਘ ਸੁੱਖੇਵਾਲ, ਸੁਖ ਖਹਿਰਾ, ਭੁਪਿੰਦਰ ਸਿੰਘ ਕੱਲਰ ਮਾਜਰੀ , ਰਾਜੀਵ ਪਾਠਕ ਸਰਪੰਚ ਸੌਜਾ, ਮੱਖਣ ਸਿੰਘ ਨਰਮਾਣਾ, ਸੋਨੀ ਨਰਮਾਣਾ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਦੀ ਨਾਕਸ ਸਪਲਾਈ ਤੋਂ ਦੁਖੀ ਹੋਏ ਕਿਸਾਨਾਂ ਨੇ ਸੂਬਾ ਸਰਕਾਰ ਤੇ ਪਾਵਰਕਾਮ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਹਲਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ-ਮਨਿੰਦਰਜੀਤ ਸਿੰਘ ਵਿੱਕੀ ਘਨੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।